June 19, 2026, 10:09 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ...

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 23 ਅਗਸਤ (ਬਲਜੀਤ ਮਰਵਾਹਾ) : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫਆਈਆਰ ਨੰ. 29 ਮਿਤੀ 23.8.23 ਨੂੰ ਦਰਜ ਕੀਤੀ ਗਈ ਹੈ ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...