July 3, 2026, 3:28 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 10 ਅਪ੍ਰੈਲ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਤੇਲੂ ਰਾਮ ਵਾਸੀ ਚੰਦਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਬੈਂਕ ਤੋਂ ਕਰਜ਼ਾ ਲੈਣ ਲਈ ਉਸ ਦੇ ਪਲਾਟ ਦਾ 30 ਸਾਲਾਂ ਦਾ ਜਮ੍ਹਾਂਬੰਦੀ ਰਿਕਾਰਡ ਜਾਰੀ ਕਰਨ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਰਿੰਦੇ ਨੇ ਉਸ ਕੋਲੋਂ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਾਕਾਤ ਸਮੇਂ, ਪਟਵਾਰੀ ਨੇ ਇਸ ਸਬੰਧੀ ਉਸ ਨੂੰ ਆਪਣੇ ਕਰਿੰਦੇ ਅਮਨਦੀਪ ਸਿੰਘ ਉਰਫ ਦੀਪ ਨੂੰ ਮਿਲਣ ਲਈ ਕਿਹਾ, ਜਿਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 3500 ਰੁਪਏ ਦੀ ਮੰਗ ਕੀਤੀ। ਜਿਸ ਵਿੱਚੋਂ ਪਟਵਾਰੀ ਦੇ ਕਰਿੰਦੇ ਨੇ 500 ਰੁਪਏ ਆਪਣੇ ਲਈ ਲੈਣ ਅਤੇ ਬਾਕੀ 3000 ਰੁਪਏ ਪਟਵਾਰੀ ਨੂੰ ਦੇਣ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਉਕਤ ਗੱਲਬਾਤ ਦੀ ਰਿਕਾਰਡਿੰਗ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਥਿਤ ਮੁਲਜ਼ਮ ਅਮਨਦੀਪ ਸਿੰਘ ਉਰਫ਼ ਦੀਪ ਨੂੰ ਉਕਤ ਪਟਵਾਰਖਾਨੇ ਦੀ ਪਾਰਕਿੰਗ ਤੋਂ ਸ਼ਿਕਾਇਤਕਰਤਾ ਕੋਲੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 3500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੇ ਨਾਲ ਹੀ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਨੂੰ ਵੀ ਉਸ ਦੇ ਦਫਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...