May 3, 2026, 3:51 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ...

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਵਿਰੁੱਧ 17 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਸੀ। ਮੁਲਜ਼ਮ ਪਟਵਾਰੀ ਦੀ ਪਛਾਣ ਜਸਪਾਲ ਸਿੰਘ, ਤਹਿਸੀਲ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਜੋ ਪਿੰਡ ਕਰੀਮਪੁਰ ਚਾਹਵਾਲਾ ਤਹਿਸੀਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਦਾ ਵਸਨੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਦੇ ਇਕ ਹੋਰ ਵਸਨੀਕ ਜੀਤ ਰਾਮ ਮੁਤਬੰਨਾ (ਗੋਦ ਲੈਣ ਵਾਲਾ) ਬੁੱਧੂ ਪੁੱਤਰ ਬੀਰ ਸਿੰਘ ਤੋਂ ਪਿੰਡ ਸਕਰੂਲੀ ਵਿਖੇ 06 ਕਨਾਲ ਅਤੇ 05 ਮਰਲੇ ਜ਼ਮੀਨ ਖਰੀਦੀ ਸੀ ਅਤੇ ਪੱਤਰ ਨੰ. 3236, ਮਿਤੀ 20 ਜੁਲਾਈ, 1998 ਅਨੁਸਾਰ ਇੰਤਕਾਲ ਵੀ ਪ੍ਰਵਾਨ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਤਰੁੱਟੀ ਕਾਰਨ ਮਾਲ ਵਿਭਾਗ 2002-03 ਤੋਂ ਬਾਅਦ ਤਿਆਰ ਕੀਤੀਆਂ ਜਮ੍ਹਾਂਬੰਦੀਆਂ ਵਿੱਚ ਉਕਤ ਇੰਤਕਾਲ ਨੂੰ ਅਪਡੇਟ ਨਹੀਂ ਕਰ ਸਕਿਆ। ਸਾਲ 2007 ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ ਕਰਵਾਉਣ ਲਈ ਬਿਨੈ ਕੀਤਾ ਤਾਂ ਪਟਵਾਰੀ ਜਸਪਾਲ ਸਿੰਘ ਨੇ ਉਸ ਕੋਲੋਂ 10 ਜੂਨ, 2023 ਨੂੰ 2,000 ਰੁਪਏ ਰਿਸ਼ਵਤ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਪਟਵਾਰੀ ਜਸਪਾਲ ਸਿੰਘ ਨੇ ਰਿਸ਼ਵਤ ਲਈ ਹੈ ਜਿਸ ਉਪਰੰਤ ਐਫ.ਆਈ.ਆਰ. ਦਰਜ ਕਰਕੇ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਦੋਸ਼ੀ ਪਟਵਾਰੀ ਦੇ ਖਿਲਾਫ ਐਫਆਈਆਰ ਨੰ. 14 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...