September 24, 2026, 4:45 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ...

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 23 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ 13(1)ਏ ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ , ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...