September 25, 2026, 6:46 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ...

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

Published on

----------- Advertisement -----------

ਚੰਡੀਗੜ੍ਹ, 8 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...