May 3, 2026, 3:50 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

Published on

----------- Advertisement -----------

ਚੰਡੀਗੜ੍ਹ, 1 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਏ.ਐਸ.ਆਈ. ਨੇ 26 ਅਗਸਤ 2021 ਨੂੰ ਸਿਟੀ ਥਾਣਾ ਜ਼ੀਰਾ ਵਿਖੇ ਆਈਪੀਸੀ ਦੀ ਧਾਰਾ 353, 186, 294, 506 ਅਤੇ 149 ਤਹਿਤ ਦਰਜ ਹੋਏ ਝਗੜੇ ਦੇ ਕੇਸ ਵਿੱਚ ਉਸ ਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੇ 23 ਜੂਨ, 2023 ਨੂੰ ਉਸ ਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਇਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 5000 ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਉਹ 10,000 ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਵੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...