July 25, 2026, 5:13 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੁਨਸ਼ੀ 5000 ਰੁਪਏ ਰਿ.ਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੁਨਸ਼ੀ 5000 ਰੁਪਏ ਰਿ.ਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 18 ਜਨਵਰੀ (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਥਾਣੇ ਦੇ ਮੁਨਸ਼ੀ ਵਜੋਂ ਤੈਨਾਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮਹੀਦੇਵ ਪ੍ਰਸਾਦ ਵਾਸੀ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਸੰਪਰਕ ਕਰਕੇ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਹੌਜ਼ਰੀ ਦਾ ਕੰਮ ਕਰਦਾ ਹੈ ਅਤੇ ਉਸ ਦੀ ਫੈਕਟਰੀ ਹਾਂਡਾ ਹਸਪਤਾਲ ਨੇੜੇ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਹੈ ਅਤੇ ਉਕਤ ਜਗ੍ਹਾ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ ’ਤੇ ਲਈ ਸੀ।
ਉਸਨੇ ਅੱਗੇ ਦੱਸਿਆ ਕਿ ਮਕਾਨ ਮਾਲਕ ਨੇ ਉਸਦੇ ਖਿਲਾਫ ਉਕਤ ਥਾਣੇ ਵਿੱਚ ਕੁਝ ਪੇਮੈਂਟ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ’ਮੁਨਸ਼ੀ’ ਮਨਦੀਪ ਸਿੰਘ ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਨ ਲਈ ਥਾਣਾ ਇੰਚਾਰਜ ਅਤੇ ਹੋਰ ਪੁਲਸ ਕਰਮਚਾਰੀਆਂ ਦੇ ਨਾਂ ’ਤੇ ਉਸ ਤੋਂ ਪਹਿਲਾਂ ਹੀ 30,000 ਰੁਪਏ ਦੀ ਰਿਸ਼ਵਤ ਦੀ ਰਕਮ ਕਿਸ਼ਤਾਂ ਵਿਚ ਲੈ ਚੁੱਕਾ ਹੈ।
ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਕਿ ਉਕਤ ਰਕਮ ਵਿੱਚੋਂ ਮਨਦੀਪ ਸਿੰਘ ਮੁਨਸ਼ੀ ਨੇ ਗੂਗਲ ਪੇਅ ਰਾਹੀਂ ਆਪਣੇ ਖਾਤੇ ਵਿੱਚ 5,500 ਰੁਪਏ ਲਏ ਹਨ ਅਤੇ ਹੁਣ ਇਸ ਸ਼ਿਕਾਇਤ ’ਤੇ ਕਾਰਵਾਈ ਕਰਨ ਬਦਲੇ ਉਹ ਉਸ ਤੋਂ 5,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦਿਆਂ ਪੁਲਿਸ ਚੌਕੀ ਵਿੱਚ ਹੀ ਰੰਗੇ ਹੱਥੀਂ ਦਬੋਚ ਲਿਆ। ਇਸ ਸਬੰਧ ਵਿੱਚ ਦੋਸ਼ੀ ਮੁਨਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲੀਸ ਚੌਕੀ ਦੇ ਇਨਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...