September 10, 2026, 1:39 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 25 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਅਤੇ ਸਹਿ ਦੋਸ਼ੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸਦੀ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿੱਚ ਦੇਣ ਬਦਲੇ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ ਪਰ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਦੋਸ਼ੀ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵੇਂ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...