July 24, 2026, 12:37 pm
----------- Advertisement -----------
HomeNewsLatest News12000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ...

12000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਇੰਸਪੈਕਟਰ ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਉਕਤ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ।
ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...