June 19, 2026, 10:09 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਰਿ.ਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਪਟਵਾਰੀ

ਵਿਜੀਲੈਂਸ ਬਿਊਰੋ ਨੇ ਰਿ.ਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਪਟਵਾਰੀ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਇੱਕ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਪਟਵਾਰੀ ਦੀ ਪਛਾਣ ਜਗਜੀਤ ਸਿੰਘ ਵਾਸੀ ਮੱਲ ਹਲਕਾ ਕਲਿਆਣ ਸੁੱਖਾ ਵਜੋਂ ਹੋਈ ਹੈ। ਪਟਵਾਰੀ ਜਗਜੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਬੇਅੰਤ ਸਿੰਘ ਨੇ ਜ਼ਮੀਨ ਕਿਸੇ ਹੋਰ ਧਿਰ ਨੂੰ ਤਬਦੀਲ ਕਰਨ ਦੇ ਬਦਲੇ 12 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਕਲਿਆਣ ਸੁੱਖਾ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਦੀ ਕਰੀਬ 6 ਏਕੜ ਵਾਹੀਯੋਗ ਜ਼ਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੀ 2 ਕਨਾਲ ਜ਼ਮੀਨ ਕਿਸੇ ਹੋਰ ਧਿਰ ਨੂੰ ਤਬਦੀਲ ਕਰਨਾ ਚਾਹੁੰਦਾ ਹੈ। 

ਇਸ ਸਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਦੇ ਬਦਲੇ ਬਚਾਓ ਪੱਖ ਕੁਲਦੀਪ ਸਿੰਘ ਤੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਪਰ ਜ਼ੋਰ ਪਾਉਣ ‘ਤੇ 10,000 ਰੁਪਏ ਵਿਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਕਤ ਪਟਵਾਰੀ ਨੇ ਉਸ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ।

ਇਸਤੋਂ ਇਲਾਵਾ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾ ਕੇ ਪਟਵਾਰੀ ਜਗਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਪਟਵਾਰੀ ਦੇ ਨਿੱਜੀ ਸਹਾਇਕ ਬੇਅੰਤ ਸਿੰਘ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...