September 15, 2026, 7:20 am
----------- Advertisement -----------
HomeNewsBreaking Newsਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ...

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 28 ਮਾਰਚ 2024: (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ ’ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...