September 12, 2026, 10:36 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਪੁੱਡਾ ਦੇ ਐਸ.ਓ. ਨੂੰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ...

ਵਿਜੀਲੈਂਸ ਬਿਊਰੋ ਨੇ ਪੁੱਡਾ ਦੇ ਐਸ.ਓ. ਨੂੰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ) ਐਸ.ਏ.ਐਸ. ਨਗਰ ਦੇ ਸੈਕਸ਼ਨ ਅਫਸਰ ਦਵਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸੈਕਸ਼ਨ ਅਫਸਰ (ਐਸ.ਓ.) ਦਵਿੰਦਰ ਕੁਮਾਰ ਨੂੰ ਨਿਰਮਲ ਸਿੰਘ ਵਾਸੀ ਫੇਜ਼ 11, ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਪਰੋਕਤ ਦੋਸ਼ੀ ਐਸ.ਓ. ਉਸਨੂੰ ਫੇਜ਼ 11 ਵਿੱਚ ਅਲਾਟ ਕੀਤਾ ਹੋਇਆ ਬੂਥ ਰੱਦ ਨਾ ਕਰਨ ਲਈ 1,00,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਉਕਤ ਮੁਲਜ਼ਮ ਨੂੰ ਰਿਸ਼ਵਤ ਵਜੋਂ 50,000 ਰੁਪਏ ਦੇ ਚੁੱਕਾ ਹੈ ਪਰ ਉਹ ਉਸ ਤੋਂ ਡਰਾ ਧਮਕਾ ਕੇ ਇੱਕ ਲੱਖ ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਉਡਣ ਦਸਤੇ ਦੀ ਟੀਮ ਨੇ ਅਜੇ ਕੁਮਾਰ ਡੀ.ਐਸ.ਪੀ./ਉਡਣ ਦਸਤੇ ਦੀ ਅਗਵਾਈ ਹੇਠ ਪੁੱਡਾ ਭਵਨ ਐਸ.ਏ.ਐਸ. ਨਗਰ ਵਿਖੇ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਵਿੰਦਰ ਕੁਮਾਰ ਨੂੰ ਰੰਗੇ ਹੱਥੀਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਬੂ ਕਰ ਲਿਆ।
ਉਨਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਐਸ.ਓ. ਦੇ ਖਿਲਾਫ ਐਫ.ਆਈ.ਆਰ ਨੰਬਰ, 2 ਮਿਤੀ 12/04/2022, ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...