June 29, 2026, 2:45 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ SDM ਦਫ਼ਤਰ ਦਾ ਬਿੱਲ ਕਲਰਕ...

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ SDM ਦਫ਼ਤਰ ਦਾ ਬਿੱਲ ਕਲਰਕ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਨਾਗਪਾਲ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਫਰਮ ਨਾਲ ਸਬੰਧਤ ਬਿੱਲਾਂ ਦੇ ਨਿਪਟਾਰੇ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਉਸਨੇ ਅੱਗੇ ਦੱਸਿਆ ਕਿ ਦੋਸ਼ੀ ਬਿੱਲ ਕਲਰਕ ਪਹਿਲਾਂ ਹੀ ਇਸ ਸਬੰਧੀ ਦੋ ਕਿਸ਼ਤਾਂ ਵਿੱਚ 10,000 ਰੁਪਏ ਲੈ ਚੁੱਕਾ ਹੈ। ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...