November 15, 2026, 2:12 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ...

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 18 ਜੁਲਾਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫੋਂ ਉਸਦੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...