November 10, 2026, 11:48 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

Published on

----------- Advertisement -----------

ਚੰਡੀਗੜ੍ਹ, 12 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤੀਜੀ ਆਈ.ਆਰ.ਬੀ. ਵਿੱਚ ਬਤੌਰ ਕਲੀਨਰ (ਗਰੇਡ-4 ਕਰਮਚਾਰੀ) ਵਜੋਂ ਤਾਇਨਾਤ ਤਰਲੋਚਨ ਪਾਲ (ਨੰ. 207/ਐਸ) ਨਿਵਾਸੀ ਮੁਹੱਲਾ ਬੇਗਮਪੁਰ, ਆਦਮਪੁਰ, ਜ਼ਿਲ੍ਹਾ ਜਲੰਧਰ ਅਤੇ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿੱਚ ਨਾਈ (ਗ੍ਰੇਡ-4 ਵਰਕਰ) ਵਜੋਂ ਤਾਇਨਾਤ ਸਹਿ-ਮੁਲਜ਼ਮ ਸੁਰਿੰਦਰਪਾਲ (ਨੰ. 3ਬੀ) ਨਿਵਾਸੀ ਪਿੰਡ ਸੀਕਰੀ, ਨੀਲੋਖੇੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਦਾ ਰਹਿਣ ਵਾਲੇ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਪਿੰਡ ਨੰਗਲਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਕਾਰਨ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤਰਲੋਚਨ ਪਾਲ ਅਤੇ ਮੁਲਜ਼ਮ ਸੁਰਿੰਦਰਪਾਲ ਨੂੰ ਅੱਜ ਮਿਤੀ 12.06.2024 ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਦੌਰਾਨ ਇੰਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਹੋਰ ਕਿੰਨੇ ਭੋਲੇ-ਭਾਲੇ ਵਿਅਕਤੀਆਂ ਨੂੰ ਦਰਜਾ-4 ਕਰਮਚਾਰੀ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ਅਤੇ ਇਸ ਫਰਜੀ ਘਪਲੇ ਵਿੱਚ ਕੁੱਲ ਕਿੰਨੀ ਰਕਮ ਇਕੱਤਰ ਕੀਤੀ ਗਈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਤਰਲੋਚਨ ਪਾਲ ਅਤੇ ਇਸ ਕੰਮ ਵਿੱਚ ਉਸ ਦੇ ਸਾਥੀ ਸੁਰਿੰਦਰਪਾਲ ਨੇ ਭੋਲੇ ਭਾਲੇ ਨੌਜਵਾਨਾਂ ਨੂੰ ਝੂਠਾ ਯਕੀਨ ਦਿਵਾਇਆ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਵਿੱਚ ਦਰਜਾ-4 ਦੀਆਂ ਲਗਭਗ 560 ਅਸਾਮੀਆਂ ਭਰੀਆਂ ਜਾਣੀਆਂ ਹਨ। ਉਕਤ ਦੋਵਾਂ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਵਾਉਣ ਦਾ ਝੂਠਾ ਲਾਰਾ ਲਾ ਕੇ ਪ੍ਰਤੀ ਵਿਅਕਤੀ 25,000 ਰਿਸ਼ਵਤ ਦੀ ਮੰਗ ਕੀਤੀ ਅਤੇ ਸੂਬੇ ਭਰ ਵਿੱਚੋਂ ਕਰੀਬ 102 ਵਿਅਕਤੀਆਂ ਤੋਂ ਇਸ ਤਰਾਂ ਪੈਸੇ ਇਕੱਠੇ ਕੀਤੇ।
ਨਤੀਜੇ ਵਜੋਂ, ਤਰਲੋਚਨ ਪਾਲ ਨੂੰ ਕੁੱਲ 18,09,100 ਰੁਪਏ ਰਿਸ਼ਵਤ ਵਜੋਂ ਪ੍ਰਾਪਤ ਹੋਏ, ਜੋ ਕਿ ਉਸਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਏ ਗਏ ਅਤੇ ਇਸ ਵਿੱਚੋਂ ਉਸਨੇ 5,45,000 ਰੁਪਏ ਸੁਰਿੰਦਰਪਾਲ ਦੇ ਐਚ.ਡੀ.ਐਫ.ਸੀ. ਬੈਂਕ ਖਾਤੇ ਵਿੱਚ ਤਬਦੀਲ ਕਰ ਦਿੱਤੇ। ਇਸ ਤੋਂ ਇਲਾਵਾ ਸੁਰਿੰਦਰਪਾਲ ਦੇ ਬੈਂਕ ਖਾਤੇ ਵਿੱਚ 7,93,826 ਰੁਪਏ ਰਿਸ਼ਵਤ ਵਜੋਂ ਵੱਖਰੇ ਪ੍ਰਾਪਤ ਹੋਏ ਸਨ। ਤਫਤੀਸ਼ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਤਰਲੋਚਨਪਾਲ ਅਤੇ ਸੁਰਿੰਦਰਪਾਲ ਵੱਲੋਂ ਕੁੱਲ 26,02,926 ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਸਿੱਟੇ ਵਜੋਂ, ਦੋਵਾਂ ਮੁਲਜ਼ਮਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 07/06/2024 ਨੂੰ ਮੁਕੱਦਮਾ ਨੰਬਰ 10 ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸੁਰਿੰਦਰਪਾਲ ਨੇ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਕੋਲ ਮੰਨਿਆਂ ਹੈ ਕਿ ਉਸਨੇ ਅਤੇ ਤਰਲੋਚਨਪਾਲ ਨੇ ਭਰਤੀ ਹੋਣ ਵਾਲੇ ਚਾਹਵਾਨ ਵਿਅਕਤੀਆਂ ਤੋਂ ਪੈਸੇ ਲੈ ਕੇ ਕਰੀਬ 9.00 ਲੱਖ ਰੁਪਏ ਪੰਜਾਬ ਪੁਲਿਸ ਹੈਡਕੁਆਟਰ ਚੰਡੀਗੜ੍ਹ ਵਿਖੇ ਤਾਇਨਾਤ ਦੋ ਕਰਮਚਾਰੀਆਂ ਨੂੰ ਦੇ ਦਿੱਤੇ ਸਨ। ਉਸਨੇ ਇਹ ਵੀ ਦੱਸਿਆ ਕਿ ਇਹ ਭਰਤੀ ਨਾ ਹੋਣ ਪਿੱਛੋਂ ਹੈਡਕੁਆਟਰ ਵਿਖੇ ਲੱਗੇ ਦੋਹਾਂ ਮੁਲਾਜ਼ਮਾਂ ਵੱਲੋਂ 9.00 ਲੱਖ ਰੁਪਏ ਵਿੱਚੋਂ ਕੁੱਝ ਪੈਸੇ ਉਨ੍ਹਾਂ ਨੂੰ ਵਾਪਸ ਕਰ ਦਿੱਤੇ ਗਏ ਪਰ ਬਾਕੀ ਦੇ ਪੈਸੇ ਉਨਾਂ ਹੜੱਪ ਲਏ। ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸਾਹਮਣੇ ਆਏ ਵੱਖ-ਵੱਖ ਪੀੜਤ ਵਿਅਕਤੀਆਂ ਨੂੰ ਬੁਲਾਕੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਜਿਨਾਂ ਪਾਸੋਂ ਪੈਸੇ ਉਕਤ ਮੁਲਜ਼ਮਾਂ ਨੇ ਰਿਸ਼ਵਤਾਂ ਲਈਆਂ ਸਨ। ਇਸ ਤੋਂ ਇਲਾਵਾ ਹੋਰ ਪੀੜਤ ਵੀ ਅਗਲੇ ਦਿਨਾਂ ਵਿੱਚ ਇੰਨਾਂ ਵੱਲੋਂ ਧੋਖੇ ਨਾਲ ਰਿਸ਼ਵਤਾਂ ਲੈਣ ਬਾਰੇ ਸ਼ਿਕਾਇਤਾਂ ਲੈ ਕੇ ਬਿਊਰੋ ਕੋਲ ਪਹੁੰਚ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...