September 25, 2026, 6:12 pm
----------- Advertisement -----------
HomeNewsLatest Newsਚਲਾਣ ਪੇਸ਼ ਕਰਨ ਦੇ ਇਵਜ਼ 'ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼...

ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

Published on

----------- Advertisement -----------

ਚੰਡੀਗੜ੍ਹ, 3 ਜੂਨ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਣ ਪੇਸ਼ ਕਰਨ ਬਦਲੇ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਦਿਨਾਂ ਵਿੱਚ 2500 ਅਤੇ 2000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਰਿਸ਼ਵਤ ਦੀ ਮੰਗ ਕਰਦੇ ਸਮੇਂ ਉਕਤ ਏ.ਐਸ.ਆਈ. ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਏ.ਐਸ.ਆਈ. ਨੇ ਉਕਤ ਮੰਤਵ ਲਈ ਸ਼ਿਕਾਇਤਕਰਤਾ ਤੋਂ ਦੋ ਵਾਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...