July 25, 2026, 3:21 am
----------- Advertisement -----------
HomeNewsBreaking Newsਗੂਗਲ ਪੇ ਐਪ ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ...

ਗੂਗਲ ਪੇ ਐਪ ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 6 ਅਗਸਤ, 2024 – (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਦੇ ਵਸਨੀਕ ਸ਼ੁਭਮ ਤਨੇਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੀ.ਐਸ.ਪੀ.ਸੀ.ਐਲ. ਦੇ ਉਕਤ ਮੁਲਾਜ਼ਮ ਨੇ ਬਿਜਲੀ ਮੀਟਰ ਵਿੱਚ ਨੁਕਸ ਪੈਣ ਕਾਰਨ ਉਸਦੀ ਫੈਕਟਰੀ ਦਾ ਵਾਧੂ ਬਿੱਲ ਨਾ ਵਸੂਲਣ ਬਦਲੇ ਦੋ ਤੋਂ ਢਾਈ ਲੱਖ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਨਹੀਂ ਤਾਂ ਜੁਰਮਾਨੇ ਵਜੋਂ ਲਗਭਗ 15-20 ਲੱਖ ਰੁਪਏ ਲਗਾਏ ਜਾ ਸਕਦੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਜੇਈ ਨੇ ਉਸ ਨੂੰ ਦੋ ਲੱਖ ਰੁਪਏ ਜੁਰਮਾਨੇ ਦੀ ਰਕਮ ਪੀ.ਐਸ.ਪੀ.ਸੀ.ਐਲ ਦਫ਼ਤਰ ਵਿੱਚ ਜਮ੍ਹਾ ਕਰਵਾਉਣ ਲਈ ਆਪਣੇ ਜਾਣਕਾਰ ਸੁਨੀਲ ਕੁਮਾਰ ਨਾਮਕ ਵਿਅਕਤੀ ਦੇ ਬੈਂਕ ਖਾਤੇ ਵਿੱਚ ਜਮ੍ਹਾ ਜਮ੍ਹਾਂ ਕਰਵਾਉਣ ਲਈ ਕਿਹਾ ਸੀ ਜੋ ਉਸਨੇ ਜਨਵਰੀ 2024 ਵਿੱਚ ਇਹ  ਰਕਮ ਟਰਾਂਸਫਰ ਕਰ ਦਿੱਤੇ। ਇਸ ਤੋਂ ਇਲਾਵਾ ਉਕਤ ਜੇ.ਈ. ਨੇ ਆਪਣੇ ਗੂਗਲ ਪੇਅ ਖਾਤੇ ਵਿੱਚ 11,500 ਰੁਪਏ ਟਰਾਂਸਫਰ ਕਰਵਾ ਲਏ ਅਤੇ 13,500 ਰੁਪਏ ਨਕਦ ਰਕਮ ਵਜੋਂ ਰਿਸ਼ਵਤ ਲੈ ਲਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪੀ.ਐਸ.ਪੀ.ਸੀ.ਐਲ ਦੇ ਕਰਮਚਾਰੀ ਵੱਲੋਂ 11,500 ਰੁਪਏ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ।

ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...