November 15, 2026, 4:53 am
----------- Advertisement -----------
HomeNewsLatest News2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ...

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ ‘ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਉਹ ਵਾਰ-ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਅਤੇ ਆਪਣੀ ਡਿਊਟੀ ਤੋਂ ਵੀ ਗੈਰ-ਹਾਜ਼ਰ ਚੱਲ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...