September 24, 2026, 4:59 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ...

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 27 ਅਗਸਤ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿੱਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ।

ਵਧੇਰੇ ਜਾਣਕਾਰੀ ਦਿੰਦੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਆਧਾਰ ‘ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ ਦੀ ਧਾਰਾ 409, 467, 468, 471, 120-ਬੀ ਤਹਿਤ ਮੁਕੱਮਦਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...