August 10, 2026, 12:25 am
----------- Advertisement -----------
HomeNews ਵਿਜੀਲੈਂਸ ਬਿਓਰੋ ਟੀਮ ਨੇ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ...

 ਵਿਜੀਲੈਂਸ ਬਿਓਰੋ ਟੀਮ ਨੇ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਵਿਜੀਲੈਂਸ ਬਿਓਰੋ ਲੁਧਿਆਣਾ ਦੀ ਟੀਮ ਨੇ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿੱਚ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ ਪੀ.ਐਫ.ਐਸ. ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮਾਂ ਨੇ ਦਰੱਖਤਾਂ ਦੀ ਕਟਾਈ ਬਦਲੇ 35,000 ਰੁਪਏ ਕਮਿਸ਼ਨ ਦੀ ਮੰਗ ਕੀਤੀ ਸੀ। 

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸ ਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤ ਕੱਟਣ ਬਦਲੇ 35 ਹਜ਼ਾਰ ਰੁਪਏ ਕਮਿਸ਼ਨ ਦੀ ਮੰਗ ਕੀਤੀ ਸੀ।

 ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਨੇ ਦੱਸਿਆ ਕਿ ਸੁਖਮਿੰਦਰ ਸਿੰਘ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਉਹ ਭਵਿੱਖ ਵਿੱਚ ਉਸ ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਹੋਣ ਦੇਵੇਗਾ।  ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਪਰ ਉਸ ਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਵਣ ਅਧਿਕਾਰੀ ਨੂੰ ਦੇਣ ਲਈ ਮਜਬੂਰ ਕੀਤਾ ਗਿਆ ਅਤੇ ਹੁਣ ਉਹ ਬਾਕੀ ਪੈਸੇ ਦੀ ਮੰਗ ਕਰ ਰਿਹਾ ਹੈ। 

ਮੁੱਢਲੀ ਤਫ਼ਤੀਸ਼ ਤੋਂ ਬਾਅਦ, EOW ਲੁਧਿਆਣਾ ਦੀ ਟੀਮ ਨੇ ਉਕਤ ਜੰਗਲਾਤ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...