July 21, 2024, 7:22 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਦੀ ਟੀਮ ਨੇ ਟੈਕਨੀਕਲ ਸਹਾਇਕ ਰਿਸ਼ਵ.ਤ ਲੈਂਦਾ ਰੰਗੇ ਹੱ.ਥੀਂ ਕੀਤਾ...

ਵਿਜੀਲੈਂਸ ਬਿਊਰੋ ਦੀ ਟੀਮ ਨੇ ਟੈਕਨੀਕਲ ਸਹਾਇਕ ਰਿਸ਼ਵ.ਤ ਲੈਂਦਾ ਰੰਗੇ ਹੱ.ਥੀਂ ਕੀਤਾ ਕਾ.ਬੂ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਰੇਂਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਦੇ ਤਹਿਸੀਲਦਾਰ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਸ਼ਹਿਰ ਦੇ ਮਹਿਲ ਕਲਾਂ ਦੇ ਰਹਿਣ ਵਾਲੇ ਸੰਜੇ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਰਜਿਸਟਰੀ ਕਰਵਾਉਣ ਬਦਲੇ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ 40 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। 

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ...

ਪਟਿਆਲਾ ‘ਚ ਮੈਡੀਕਲ ਵਿਦਿਆਰਥੀ ਦੀ ਮੌਤ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾਸ਼

ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ...

ਖੰਨਾ ਦੇ ਥਾਣੇ ‘ਚ ਹੰਗਾਮਾ, ਟਰਾਂਸਪੋਰਟਰ ਰਾਜ ਕੁਮਾਰ ਅਗਵਾ ਹੋਣ ‘ਤੇ ਪਰਿਵਾਰਕ ਮੈਂਬਰਾਂ ‘ਚ ਰੋਸ ਦੀ ਲਹਿਰ

ਖੰਨਾ ਦੀ ਅਨਾਜ ਮੰਡੀ ਦੇ ਬਾਹਰ ਟਰਾਂਸਪੋਰਟ ਯੂਨੀਅਨ ਤੋਂ 26 ਜੂਨ ਨੂੰ ਅਗਵਾ ਕੀਤੇ...

ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ਲਈ ਦਿੱਤੀ  ਵਧਾਈ

ਟੇਸਲਾ ਦੇ ਸੀਈਓ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ...

ਅੰਮ੍ਰਿਤਸਰ ‘ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ ਮੋਬਾਇਲ ਅਤੇ ਪੈਸੇ ਲੈ ਕੇ ਫਰਾਰ

ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਮਾਲ ਮੰਡੀ ਦੇ ਬਾਹਰੋ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਤੋ ਅੰਮ੍ਰਿਤਸਰ...

ਮੋਗਾ ਦੇ ਪਾਵਰ ਗਰਿੱਡ ‘ਚ ਲੱਗੀ ਭਿਆਨਕ ਅੱਗ

ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ...

ਲੁਧਿਆਣਾ ‘ਚ ਥਾਣੇਦਾਰ ਨੇ ਨੌਜਵਾਨ ਦੀ ਕੀਤੀ ਕੁੱਟਮਾਰ, ਪੁਲਿਸ ਅਧਿਕਾਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਲੁਧਿਆਣਾ 'ਚ ਪਰਿਵਾਰਕ ਝਗੜੇ ਨੂੰ ਲੈ ਕੇ ਥਾਣੇ ਪਹੁੰਚੇ ਨੌਜਵਾਨ ਨੇ ਥਾਣੇਦਾਰ 'ਤੇ ਉਸ...

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ...

ਮੋਗਾ ‘ਚ ਬਿਜਲੀ ਦੀ ਦਿੱਕਤ ਕਰਨ ਕਿਸਾਨਾਂ ਨੇ ਕੀਤਾ ਰੋਡ ਜਾਮ, ਟਰੈਕਟਰ-ਟਰਾਲੀ ਲਗਾ ਕੇ ਧਰਨੇ ‘ਤੇ ਬੈਠੇ

ਪੰਜਾਬ ਦੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਨੇੜੇ ਕਿਸਾਨਾਂ ਨੇ ਅੱਜ...