October 29, 2026, 2:56 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

Published on

----------- Advertisement -----------

ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏ.ਐਸ.ਆਈ. ਉਸ (ਸ਼ਿਕਾਇਤਕਰਤਾ) ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 365,323/34 ਤਹਿਤ ਦਰਜ ਐਫ.ਆਈ.ਆਰ. ਨੰ. 163/2020 ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ.ਐਸ.ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿੱਚ 09/02/2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ ‘ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ.ਐਸ.ਆਈ. 20 ਜੂਨ, 2023 ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...