May 3, 2026, 4:21 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ ‘ਤੇ ਮੰਨ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...