November 24, 2026, 6:59 am
----------- Advertisement -----------
HomeNewsBreaking Newsਵਿਜੀਲੈਂਸ ਨੇ ਮਾਲ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਮਾਲ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 3 ਅਕਤੂਬਰ 2022 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ।

ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...