July 24, 2026, 8:13 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ

Published on

----------- Advertisement -----------

ਚੰਡੀਗੜ੍ਹ, 22 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...