July 21, 2024, 7:06 am
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ Deputy CM 'ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸਿਆ: SSP ਨੇ...

ਪੰਜਾਬ ਦੇ ਸਾਬਕਾ Deputy CM ‘ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸਿਆ: SSP ਨੇ ਸ਼ਨੀਵਾਰ ਨੂੰ ਦਫ਼ਤਰ ਕੀਤਾ ਤਲਬ

Published on

----------- Advertisement -----------

ਚੰਡੀਗੜ੍ਹ, 25 ਨਵੰਬਰ 2022 – ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਖਿਲਾਫ ਸ਼ਿਕੰਜਾ ਕਸਣਾ ਸ਼ੁਰੂ ਕਰ ਲਿਆ ਹੈ। ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਦੇ ਰਾਣੀ ਕਾ ਬਾਗ ਸਥਿਤ ਘਰ ਪਹੁੰਚਿਆ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਿਜੀਲੈਂਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਪਰ ਉਸ ਵਿਰੁੱਧ ਸ਼ਿਕਾਇਤ ਕੀ ਹੈ, ਇਸ ਬਾਰੇ ਅਜੇ ਖੁੱਲ੍ਹ ਕੇ ਜਾਣਕਾਰੀ ਬਾਹਰ ਨਹੀਂ ਆਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੀ ਜਾਣਕਾਰੀ ਪੇਸ਼ ਹੋਣ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ। ਨੋਟਿਸ ਮਿਲਣ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੁੰਦੇ ਹਨ ਜਾਂ ਨਹੀਂ, ਇਹ ਸ਼ਨੀਵਾਰ ਨੂੰ ਹੀ ਸਪੱਸ਼ਟ ਹੋਵੇਗਾ।

ਮਿਲੀ ਜਾਣਕਾਰੀ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਵਿਜੀਲੈਂਸ ਬਿਊਰੋ ਵੱਲੋਂ ਦਿੱਤੇ ਨੋਟਿਸ ਵਿੱਚ ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਵਿਜੀਲੈਂਸ ਵਿਭਾਗ ਨੇ ਇਹ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਨੂੰ ਭੇਜਿਆ ਹੈ।

ਇਸ ਸਾਲ ਜੁਲਾਈ ਮਹੀਨੇ ਸਾਬਕਾ ਉਪ ਮੁੱਖ ਮੰਤਰੀ ਦਾ ਨਾਂ ਵੀ ਸੈਨੀਟਾਈਜ਼ਰ ਘੁਟਾਲੇ ਨਾਲ ਜੁੜਿਆ ਸੀ। ਹਾਲਾਂਕਿ ਸੋਨੀ ਇਸ ਤੋਂ ਇਨਕਾਰ ਕਰਦੇ ਰਹੇ ਹਨ। ਓਪੀ ਸੋਨੀ ‘ਤੇ ਕੋਵਿਡ ਦੌਰਾਨ ਸਿਹਤ ਮੰਤਰੀ ਹੁੰਦਿਆਂ ਤਿੰਨ ਗੁਣਾ ਕੀਮਤ ‘ਤੇ ਸੈਨੀਟਾਈਜ਼ਰ ਖਰੀਦਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਦਾ ਸਾਰਾ ਰਿਕਾਰਡ ਮਾਲ ਵਿਭਾਗ ਨੇ ਮੰਗਿਆ ਸੀ। ਚੋਣ ਕਮਿਸ਼ਨ ਲਈ 54.54 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ 1.80 ਲੱਖ ਬੋਤਲਾਂ ਖਰੀਦੀਆਂ ਗਈਆਂ। ਜਦੋਂ ਕਿ ਸਿਹਤ ਵਿਭਾਗ ਆਪਣੇ ਲਈ ਉਹੀ ਸੈਨੀਟਾਈਜ਼ਰ ਤਿੰਨ ਗੁਣਾ ਵੱਧ 160 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਖਰੀਦ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ...

ਪਟਿਆਲਾ ‘ਚ ਮੈਡੀਕਲ ਵਿਦਿਆਰਥੀ ਦੀ ਮੌਤ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾਸ਼

ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ...

ਖੰਨਾ ਦੇ ਥਾਣੇ ‘ਚ ਹੰਗਾਮਾ, ਟਰਾਂਸਪੋਰਟਰ ਰਾਜ ਕੁਮਾਰ ਅਗਵਾ ਹੋਣ ‘ਤੇ ਪਰਿਵਾਰਕ ਮੈਂਬਰਾਂ ‘ਚ ਰੋਸ ਦੀ ਲਹਿਰ

ਖੰਨਾ ਦੀ ਅਨਾਜ ਮੰਡੀ ਦੇ ਬਾਹਰ ਟਰਾਂਸਪੋਰਟ ਯੂਨੀਅਨ ਤੋਂ 26 ਜੂਨ ਨੂੰ ਅਗਵਾ ਕੀਤੇ...

ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ਲਈ ਦਿੱਤੀ  ਵਧਾਈ

ਟੇਸਲਾ ਦੇ ਸੀਈਓ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ...

ਅੰਮ੍ਰਿਤਸਰ ‘ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ ਮੋਬਾਇਲ ਅਤੇ ਪੈਸੇ ਲੈ ਕੇ ਫਰਾਰ

ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਮਾਲ ਮੰਡੀ ਦੇ ਬਾਹਰੋ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਤੋ ਅੰਮ੍ਰਿਤਸਰ...

ਮੋਗਾ ਦੇ ਪਾਵਰ ਗਰਿੱਡ ‘ਚ ਲੱਗੀ ਭਿਆਨਕ ਅੱਗ

ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ...

ਲੁਧਿਆਣਾ ‘ਚ ਥਾਣੇਦਾਰ ਨੇ ਨੌਜਵਾਨ ਦੀ ਕੀਤੀ ਕੁੱਟਮਾਰ, ਪੁਲਿਸ ਅਧਿਕਾਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਲੁਧਿਆਣਾ 'ਚ ਪਰਿਵਾਰਕ ਝਗੜੇ ਨੂੰ ਲੈ ਕੇ ਥਾਣੇ ਪਹੁੰਚੇ ਨੌਜਵਾਨ ਨੇ ਥਾਣੇਦਾਰ 'ਤੇ ਉਸ...

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ...

ਮੋਗਾ ‘ਚ ਬਿਜਲੀ ਦੀ ਦਿੱਕਤ ਕਰਨ ਕਿਸਾਨਾਂ ਨੇ ਕੀਤਾ ਰੋਡ ਜਾਮ, ਟਰੈਕਟਰ-ਟਰਾਲੀ ਲਗਾ ਕੇ ਧਰਨੇ ‘ਤੇ ਬੈਠੇ

ਪੰਜਾਬ ਦੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਨੇੜੇ ਕਿਸਾਨਾਂ ਨੇ ਅੱਜ...