November 23, 2026, 10:32 am
----------- Advertisement -----------
HomeNewsBreaking Newsਵਿਜੀਲੈਂਸ ਵੱਲੋਂ ਲੰਮੇ ਅਰਸੇ ਤੋਂ ਟਰਾਂਸਪੋਟਰਾਂ ਵੱਲੋਂ ਮਾਲ ਦੀ ਢੋਆ ਢੁਆਈ ਮੌਕੇ...

ਵਿਜੀਲੈਂਸ ਵੱਲੋਂ ਲੰਮੇ ਅਰਸੇ ਤੋਂ ਟਰਾਂਸਪੋਟਰਾਂ ਵੱਲੋਂ ਮਾਲ ਦੀ ਢੋਆ ਢੁਆਈ ਮੌਕੇ ਕਰੋੜਾਂ ਰੁਪਏ ਦਾ ਕਰ ਚੋਰੀ ਕਰਨ ਦਾ ਪਰਦਾਫਾਸ਼

Published on

----------- Advertisement -----------

• ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਲੜਕਾ, ਤਿੰਨ ਡਰਾਈਵਰ ਤੇ ਏਜੰਟ ਗ੍ਰਿਫਤਾਰ
• ਕਰ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਟਰਾਂਸਪੋਰਟ ਕੰਪਨੀ ਦੇ ਮਾਲਕ, ਡਰਾਈਵਰ ਤੇ ਏਜੰਟ ਬਣੇ ਸਹਿਦੋਸ਼ੀ।

ਚੰਡੀਗੜ੍ਹ 24 ਸਤੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆਉਣ ਸਬੰਧੀ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਆਪਸੀ ਮਿਲੀਭੁਗਤ ਕਾਰਨ ਲੰਮੇ ਅਰਸੇ ਤੋਂ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਚੱਲ ਰਹੇ ਵੱਡੇ ਘਪਲੇ ਦਾ ਪਰਦਾ ਫਾਸ਼ ਕੀਤਾ ਹੈ। ਇਸ ਸਬੰਧੀ ਦਿੱਲੀ ਮਾਲਵਾ ਟਰਾਂਸਪੋਰਟ ਕੰਪਨੀ ਦੇ ਮਾਲਕ, ਉਸਦਾ ਲੜਕਾ, ਤਿੰਨ ਡਰਾਈਵਰਾਂ ਤੇ ਇੱਕ ਪਾਸਰ (ਏਜੰਟ) ਸਮੇਤ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ/ਅਧਿਕਾਰੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਲੜਕਾ, ਤਿੰਨ ਡਰਾਈਵਰ ਅਤੇ ਇੱਕ ਪਾਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੇ ਬਠਿੰਡਾ ਯੂਨਿਟ ਵੱਲੋਂ ਪੁਖ਼ਤਾ ਜਾਣਕਾਰੀ ਦੇ ਆਧਾਰ ਉੱਤੇ ਟੀਮਾਂ ਬਣਾ ਕੇ ਬਠਿੰਡਾ ਵਿਖੇ ਮਾਲ ਢੋਣ ਵਾਲੀਆਂ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਪਤਾ ਲੱਗਾ ਕਿ ਤਿੰਨ ਗੱਡੀਆਂ ਵਿਚ ਲੱਦੇ ਹੋਏ ਸਾਮਾਨ ਵਿੱਚੋਂ ਕੁੱਝ ਸਮਾਨ ਬਿਲਟੀਆਂ ਅਤੇ ਬਿਲਾਂ ਤੋਂ ਬਗੈਰ ਹੀ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਸੀ। ਮੌਕੇ ਉਤੇ ਕੀਤੀ ਮੁੱਢਲੀ ਜਾਂਚ ਉਪਰੰਤ ਇਸ ਘਪਲੇਬਾਜ਼ੀ ਅਤੇ ਮਿਲੀਭੁਗਤ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਅਤੇ ਆਈ. ਪੀ. ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ।

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਇਸ ਕੇਸ ਵਿਚ ਉੱਕਤ ਟਰਾਂਸਪੋਰਟ ਕੰਪਨੀ ਦੇ ਮਾਲਕ ਦਾ ਪੁੱਤਰ ਮਨਦੀਪ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ, ਡਰਾਈਵਰ ਸੰਜੇ ਕੁਮਾਰ ਵਾਸੀ ਪਿੰਡ ਕਾਵੇਲੀ ਜ਼ਿਲ੍ਹਾ ਜੌਨਪੁਰ ਉੱਤਰ ਪ੍ਰਦੇਸ਼, ਡਰਾਈਵਰ ਗੁਰਦਾਸ ਸਿੰਘ ਪਿੰਡ ਬਲਾਹੜ ਵਿੰਝੂ ਜ਼ਿਲ੍ਹਾ ਬਠਿੰਡਾ, ਡਰਾਈਵਰ ਜਗਸੀਰ ਸਿੰਘ ਵਾਸੀ ਪਿੰਡ ਸਿਕੰਦਰਪੁਰ ਥੇੜ ਜ਼ਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦ ਕਿ ਉਕਤ ਕੰਪਨੀ ਦਾ ਮਾਲਕ ਜਗਸੀਰ ਸਿੰਘ ਵਾਸੀ ਜੁਝਾਰ ਨਗਰ ਬਠਿੰਡਾ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਹੋਰ ਵੱਡੇ ਖੁਲਾਸੇ ਹੋਣਗੇ। ਮੁਕੱਦਮੇ ਦੀ ਤਫਤੀਸ਼ ਦੌਰਾਨ ਮਹਿਕਮੇ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅਹੁਦੇ ਦੀ ਦੁਰਵਰਤੋਂ ਕਰਕੇ ਸਰਕਾਰ ਦਾ ਕਰ ਚੋਰੀ ਕਰਨ, ਧੋਖਾਧੜੀ ਤੇ ਮਿਲੀਭੁਗਤ ਨਾਲ ਰਿਸ਼ਵਤਾਂ ਹਾਸਲ ਕਰਨ ਸਬੰਧੀ ਵੀ ਹੋਰ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...