November 25, 2026, 8:55 am
----------- Advertisement -----------
HomeNewsBreaking Newsਪੰਚਾਇਤੀ ਫੰਡਾਂ ਚ ਗਬਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਸਾਬਕਾ ਸਰਪੰਚ ਤੇ...

ਪੰਚਾਇਤੀ ਫੰਡਾਂ ਚ ਗਬਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ ਮੁਕੱਦਮਾ ਦਰਜ, ਸਾਬਕਾ ਸਰਪੰਚ ਗ੍ਰਿਫਤਾਰ

Published on

----------- Advertisement -----------
  • ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੰਨਗੋ ਤੇ ਇਕ ਪ੍ਰਾਇਵੇਟ ਵਿਅਕਤੀ ਗ੍ਰਿਫਤਾਰ

ਗੁਰਦਾਸਪੁਰ 22 ਸਤੰਬਰ 2022 – ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਾਮ ਪੰਚਾਇਤ ਸਠਿਆਲੀ, ਜਿਲਾ ਗੁਰਦਾਸਪੁਰ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ, ਬਲਾਕ ਕਾਹਨੂੰਵਾਨ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਸਤਨਾਮ ਸਿੰਘ ਸਾਬਕਾ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸੇ ਦੌਰਾਨ ਇਕ ਵੱਖਰੇ ਕੇਸ ਵਿਚ ਵਿਜੀਲੈਸ ਵਲੋਂ ਬਲਜਿੰਦਰ ਕੁਮਾਰ ਕਾਨੰਨਗੋ ਤਹਿਸੀਲ ਖਮਾਣੋ ਅਤੇ ਉਸ ਦੇ ਵਿਚੋਲੇ ਇਕ ਪ੍ਰਾਇਵੇਟ ਵਿਅਕਤੀ ਸਤਪਾਲ ਸਿੰਘ ਸੱਤਾ ਵਾਸੀ ਭੈਣੀਕਲਾਂ, ਜਿਲਾ ਫਤਹਿਗੜ ਸਾਹਿਬ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਜਾਂਚ ਵਿਚ ਪਾਇਆ ਗਿਆ ਕਿ ਸਾਲ 2013 ਤੋਂ ਸਾਲ 2018 ਤੱਕ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਸਠਿਆਲੀ ਦੇ ਵਿਕਾਸ ਕੰਮਾਂ ਲਈ ਪ੍ਰਾਪਤ ਹੋਈ ਗ੍ਰਾਂਟ ਅਤੇ ਪੰਚਾਇਤ ਦੇ ਫੰਡਾਂ ਦੀ ਰਕਮ ਵਿੱਚੋਂ 20,08,602 ਰੁਪਏ ਦਾ ਗਬਨ ਕੀਤਾ ਗਿਆ। ਜਿਸ ਕਰਕੇ ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਦੋਸ਼ੀਆਨ ਸਤਨਾਮ ਸਿੰਘ ਸਾਬਕਾ ਸਰਪੰਚ, ਪਿੰਡ ਸਠਿਆਲੀ ਅਤੇ ਸੁਖਦੇਵ ਸਿੰਘ ਪੰਚਾਇਤ ਸਕੱਤਰ, ਬਲਾਕ ਕਾਹਨੂੰਵਾਨ, ਜਿਲਾ ਗੁਰਦਾਸਪੁਰ ਖਿਲਾਫ ਮੁਕੱਦਮਾ ਨੰਬਰ 18, ਮਿਤੀ 21.09.2022, ਜੁਰਮ ਅਧੀਨ ਧਾਰਾ 409, 120-ਬੀ ਆਈ.ਪੀ.ਸੀ ਅਤੇ ਧਾਰਾ 13(1)(ਏ) ਤੇ 13(2) ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

ਬੁਲਾਰੇ ਨੇ ਦੱਸਿਆ ਕਿ ਇੱਕ ਵੱਖਰੇ ਕੇਸ ਵਿੱਚ ਸ਼ਿਕਾਇਤਕਰਤਾ ਜਰਨੈਲ ਸਿੰਘ ਨੇ ਵਿਜੀਲੈਂਸ ਦੀ ਟੋਲ ਫਰੀ ਹੈਲਪਲਾਈਨ ਉਪਰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਬਲਜਿੰਦਰ ਕੁਮਾਰ ਕਾਨੂੰਗੋ ਵਲੋਂ ਆਪਣੇ ਨਾਲ ਰੱਖੇ ਗਏ ਪ੍ਰਾਈਵੇਟ ਕਰਿੰਦੇ ਸਤਪਾਲ ਸਿੰਘ ਸੱਤਾ ਰਾਹੀਂ ਪਿੰਡ ਬਿਲਾਸਪੁਰ ਵਿਖੇ ਖਰੀਦ ਕੀਤੀ ਗਈ ਜਮੀਨ ਦੀ ਤਕਸੀਮ ਕਰਾਉਣ ਅਤੇ ਮਿਣਤੀ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਉਸ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਪਹਿਲਾਂ ਹੀ ਉਸ ਕੋਲੋਂ 3000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਆਪਣੇ ਕਰਿੰਦੇ ਰਾਹੀਂ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਵਿਖੇ ਮੁਕੱਦਮਾ ਦਰਜ ਕਰਕੇ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...