October 17, 2026, 12:09 pm
----------- Advertisement -----------
HomeNewsBreaking Newsਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਸੋਮਵਾਰ ਸਵੇਰੇ 10 ਵਜੇ ਪੇਸ਼...

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਸੋਮਵਾਰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ

Published on

----------- Advertisement -----------

ਚੰਡੀਗੜ੍ਹ, 21 ਜੁਲਾਈ 2023 – ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਭੇਜਿਆ ਹੈ। ਵਿਜੀਲੈਂਸ ਬਠਿੰਡਾ ਵਿੱਚ ਜਾਇਦਾਦ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਵਿਜੀਲੈਂਸ ਨੇ ਸੋਮਵਾਰ ਨੂੰ ਸਵੇਰੇ 10 ਵਜੇ ਮਨਪ੍ਰੀਤ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ।

ਦਰਅਸਲ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਬਠਿੰਡਾ ਦੇ ਇੱਕ ਜਾਇਦਾਦ ਮਾਮਲੇ ਦੀ ਜਾਂਚ ਨੂੰ ਲੈ ਕੇ ਤਲਬ ਕੀਤਾ ਹੈ। ਅਸਲ ਵਿੱਚ ਮਨਪ੍ਰੀਤ ਬਾਦਲ ਕੋਲ ਕੁਝ ਸਰਕਾਰੀ ਜ਼ਮੀਨ ਹੈ, ਜੋ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੇਚ ਦਿੱਤੀ ਹੈ। ਵਿਜੀਲੈਂਸ ਨੇ ਇਸ ਜਾਇਦਾਦ ਦੀ ਖਰੀਦ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਉਸ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਦੋਸ਼ ਸੀ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਕ ਤੋਂ ਬਾਅਦ ਇਕ ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਸੋਮਵਾਰ ਨੂੰ ਵਿਜੀਲੈਂਸ ਦਫਤਰ ‘ਚ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ‘ਚ ਸਸਤੀ ਜਾਇਦਾਦ ਵੇਚਣ ਦੇ ਦੋਸ਼ ਲੱਗੇ ਹਨ।

ਭਾਜਪਾ ਵਿੱਚ ਸ਼ਾਮਲ ਹੋਏ ਮਨਪ੍ਰੀਤ ਬਾਦਲ ਖ਼ਿਲਾਫ਼ ਇਹ ਕਾਰਵਾਈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...