May 3, 2026, 2:52 am
----------- Advertisement -----------
HomeNewsLatest Newsਵਿਜੀਲੈਂਸ ਨੇ ‘ਗੋਲਡਨ ਪ੍ਰੋਜੈਕਟਸ’ ਫਰਮ ਦੇ ਭਗੌੜੇ ਡਾਇਰੈਕਟਰ ਨੂੰ ਕੀਤਾ ਕਾਬੂ

ਵਿਜੀਲੈਂਸ ਨੇ ‘ਗੋਲਡਨ ਪ੍ਰੋਜੈਕਟਸ’ ਫਰਮ ਦੇ ਭਗੌੜੇ ਡਾਇਰੈਕਟਰ ਨੂੰ ਕੀਤਾ ਕਾਬੂ

Published on

----------- Advertisement -----------

ਐਸ ਏ ਐਸ ਨਗਰ, 19 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ 2002 ਤੋਂ ਭਗੌੜੇ ਚਲੇ ਆ ਰਹੇ ‘ਗੋਲਡਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਝਰਮੜੀ, ਤਹਿਸੀਲ ਡੇਰਾਬੱਸੀ ਸਥਿਤ ਫਰਮ ਦੇ ਦੋਸ਼ੀ ਡਾਇਰੈਕਟਰਾਂ ਵਿੱਚੋਂ ਇੱਕ ਵਿਨੋਦ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਗੈਰ-ਬੈਂਕਿੰਗ ਵਿੱਤੀ ਸੰਸਥਾ ਨੂੰ 1996 ਵਿੱਚ ਚਾਰ ਡਾਇਰੈਕਟਰਾਂ ਦੁਆਰਾ ਸਰਕਾਰ ਕੋਲ ਇੱਕ ਫਰਮ ਵਜੋਂ ਰਜਿਸਟਰ ਕਰਵਾਇਆ ਗਿਆ ਸੀ, ਜਿਸ ਵਿੱਚ ਪੰਚਕੂਲਾ ਤੋਂ ਰਾਕੇਸ਼ ਕਾਂਤ ਸਿਆਲ, ਉਨ੍ਹਾਂ ਦੀ ਪਤਨੀ ਬਿਮਲਾ ਸਿਆਲ,ਰੁਮਿਲਾ ਸਿਨਹਾ ਵਾਸੀ ਪੰਚਕੂਲਾ ਅਤੇ ਵਿਨੋਦ ਮਹਾਜਨ ਵਾਸੀ ਪਿੰਡ ਆਰਿਫਵਾਲਾ, ਕਪੂਰਥਲਾ, ਜੋ ਕਿ ਹੁਣ ਵਾਸੀ ਪੰਚਕੂਲਾ, ਸ਼ਾਮਲ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਡਾਇਰੈਕਟਰਾਂ ਨੇ ਜ਼ਮੀਨ ਦੀ ਮਾਲਕੀ ਦੇਣ ਲਈ ਨਿਵੇਸ਼ਕਾਂ ਨੂੰ ਝਾਂਸਾ ਦੇ ਕੇ ਜ਼ਿਲ੍ਹਾ ਰੂਪਨਗਰ ਦੀ ਤਹਿਸੀਲ ਨੂਰਪੁਰ ਬੇਦੀ ਵਿਖੇ 530 ਏਕੜ ਵਾਹੀਯੋਗ ਜ਼ਮੀਨ ਖਰੀਦੀ ਸੀ। ਇਸ ਤੋਂ ਇਲਾਵਾ ਉਪਰੋਕਤ ਮੁਲਜ਼ਮਾਂ ਨੇ ਨਿਵੇਸ਼ਕਾਂ ਤੋਂ ਵਸੂਲੇ ਗਏ ਪੈਸਿਆਂ ਦੇ ਬਦਲੇ ਉਨ੍ਹਾਂ ਨੂੰ ਚੋਖਾ ਪੈਸਾ ਦੇਣ ਦਾ ਭਰੋਸਾ ਵੀ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਡਾਇਰੈਕਟਰਾਂ ਨੇ ਉਕਤ ਜ਼ਮੀਨ ਦਾ ਨਾ ਵਿਕਾਸ ਕੀਤਾ ਅਤੇ ਨਾ ਹੀ ਨਿਵੇਸ਼ਕਾਂ ਨੂੰ ਮਾਲਕੀ ਦੇ ਅਧਿਕਾਰ ਦਿੱਤੇ। ਇਸ ਤੋਂ ਇਲਾਵਾ, ਨਿਵੇਸ਼ਕਾਂ ਨੂੰ ਉਨ੍ਹਾਂ ਦੇ ਨਾਲ ਹੋਏ ਸਮਝੌਤਿਆਂ ਵਿੱਚ ਯਕੀਨੀ ਤੌਰ ’ਤੇ ਪੋਸਟ ਡੇਟਿਡ ਚੈੱਕ ਵੀ ਨਹੀਂ ਦਿੱਤੇ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਕੰਪਨੀ ਦੇ ਚਾਰਾਂ ਡਾਇਰੈਕਟਰਾਂ ਖਿਲਾਫ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7(2), 13(1), 13(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ੳਕਤ ਦੋਸ਼ੀ ਵਿਨੋਦ ਮਹਾਜਨ ਨੂੰ ਅਦਾਲਤ ਵੱਲੋਂ ਸਾਲ 2002 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...