September 10, 2026, 2:06 pm
----------- Advertisement -----------
HomeNewsBreaking NewsASI 40 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ASI 40 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published on

----------- Advertisement -----------
  • ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 26 ਮਈ 2022 – ਵਿਜੀਲੈਂਸ ਨੇ ਆਪਣੇ ਹੀ ਵਿਭਾਗ ਦੇ ਇੱਕ ਏਐਸਆਈ ਨੂੰ ਚਾਲੀ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਆਰਥਿਕ ਅਪਰਾਧ ਸ਼ਾਖਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਚਰਨਜੀਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਵਾਸੀ ਨਿਯੂ ਕਿਚਲੂ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵੱਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਸੌਦਾ 40,000 ਰੁਪਏ ਵਿਚ ਤੈਅ ਹੋਇਆ ਸੀ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਅਸਲ ‘ਚ ਲੁਧਿਆਣਾ ਦੇ ਨਿਊ ਕਿਚਲੂ ਨਗਰ ਦਾ ਰਹਿਣ ਵਾਲਾ ਮੁਕੇਸ਼ ਕੁਮਾਰ ਵਾਹਨਾਂ ਦੀ ਖਰੀਦਦਾਰੀ ਦਾ ਕੰਮ ਕਰਦਾ ਹੈ। ਉਸ ਨੇ ਬਸੰਤ ਕੁੰਜ ਕਲੋਨੀ, ਸਲੇਮਪੁਰ (ਮਕਸੂਦ) ਦੀ ਰਹਿਣ ਵਾਲੀ ਰਣਜੀਤ ਕੌਰ ਨੂੰ ਫਾਰਚੂਨਰ ਗੱਡੀ ਵੇਚੀ ਸੀ। ਕਾਰ ਦਾ ਸੌਦਾ 15 ਲੱਖ ਵਿੱਚ ਤੈਅ ਹੋਇਆ ਸੀ। ਵਾਅਦੇ ਮੁਤਾਬਕ ਰਣਜੀਤ ਕੌਰ ਨੇ ਮੁਕੇਸ਼ ਨੂੰ 5 ਲੱਖ ਰੁਪਏ ਐਡਵਾਂਸ ਅਤੇ ਬਾਕੀ ਰਕਮ ਦਾ ਚੈੱਕ ਦੇ ਦਿੱਤਾ। ਮੁਕੇਸ਼ ਕੁਮਾਰ ਅਤੇ ਰਣਜੀਤ ਕੌਰ ਦੋਵਾਂ ਦਾ ਲਿਖਤੀ ਸਮਝੌਤਾ ਹੋਇਆ ਸੀ ਕਿ ਅਦਾਇਗੀ ਪੂਰੀ ਹੋਣ ’ਤੇ ਗੱਡੀ ਦੇ ਦਸਤਾਵੇਜ਼ ਰਣਜੀਤ ਕੌਰ ਦੇ ਨਾਂ ’ਤੇ ਟਰਾਂਸਫਰ ਕਰ ਦਿੱਤੇ ਜਾਣਗੇ।

ਮਿਥੀ ਤਰੀਕ ‘ਤੇ ਮੁਕੇਸ਼ ਨੇ ਚੈੱਕ ਵਾਪਸ ਜਮ੍ਹਾਂ ਕਰਵਾ ਦਿੱਤਾ ਪਰ ਬੈਂਕ ਖਾਤੇ ‘ਚ ਪੈਸੇ ਨਾ ਆਉਣ ਕਾਰਨ ਚੈੱਕ ਬਾਊਂਡ ਹੋ ਗਿਆ। ਮੁਕੇਸ਼ ਨੇ 136 ਸੀ.ਆਰ.ਪੀ.ਸੀ. ਵਿੱਚ ਕੇਸ ਅਦਾਲਤ ਵਿੱਚ ਪਾ ਦਿੱਤਾ ਪਰ ਇਸ ਦੌਰਾਨ ਰਣਜੀਤ ਕੌਰ ਨੇ ਬੜੀ ਚਲਾਕੀ ਨਾਲ ਜਾਅਲੀ ਦਸਤਾਵੇਜ਼ ਤਿਆਰ ਕਰਕੇ ਕਾਰ ਕਿਸੇ ਹੋਰ ਨੂੰ ਵੇਚ ਦਿੱਤੀ। ਇਸ ਬਾਰੇ ਜਦੋਂ ਮੁਕੇਸ਼ ਨੂੰ ਪਤਾ ਲੱਗਾ ਤਾਂ ਉਸ ਨੇ ਪਹਿਲਾਂ ਰਣਜੀਤ ਕੌਰ ਨਾਲ ਸੰਪਰਕ ਕੀਤਾ ਪਰ ਧੋਖਾਧੜੀ ਕਰਨ ਵਾਲੀ ਔਰਤ ਨੇ ਕੋਈ ਜਵਾਬ ਨਹੀਂ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...