September 11, 2026, 3:40 pm
----------- Advertisement -----------
HomeNewsBreaking Newsਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ, ਉਸਦਾ ਨਿੱਜੀ ਸਹਾਇਕ ਤੇ ਨੰਬਰਦਾਰ ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ, ਉਸਦਾ ਨਿੱਜੀ ਸਹਾਇਕ ਤੇ ਨੰਬਰਦਾਰ ਕਾਬੂ

Published on

----------- Advertisement -----------

ਚੰਡੀਗੜ੍ਹ, 27 ਅਪਰੈਲ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀ, ਉਸਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਦੀਦਾਰ ਸਿੰਘ ਹਲਕਾ ਪਿੰਡ ਨਾਰੀਕੇ, ਉਸਦਾ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ ਤਲਵਿੰਦਰ ਸਿੰਘ ਪਿੰਡ ਸਲਾਰ ਜਿਲਾ ਮਾਲੇਰਕੋਟਲਾ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਵਿਚੋਲਿਆਂ ਰਾਹੀਂ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਸਮੇਤ ਉਸਦੇ ਨਿੱਜੀ ਸਹਾਇਕ ਅਤੇ ਨੰਬਰਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...