ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਕਾਫੀ ਦੇਰ ਤੱਕ ਘਰ ਦੇ ਅੰਦਰ ਹੀ ਰਹੀ ਪਰ ਮਨਪ੍ਰੀਤ ਉਥੇ ਨਹੀਂ ਮਿਲੇ। ਇਸ ਦੌਰਾਨ ਮਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਜਾਂਚ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਮਨਪ੍ਰੀਤ ਦੀ ਭਾਲ ਜਾਰੀ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਗੁਪਤ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਦੁਪਹਿਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਮਨਪ੍ਰੀਤ ਨੇ ਐਡਵੋਕੇਟ ਸੁਖਦੀਪ ਭਿੰਡਰ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਹੈ। ਇਸ ‘ਤੇ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ। ਇਹ ਪਟੀਸ਼ਨ ਕੇਸ ਦਰਜ ਹੋਣ ਤੋਂ ਪਹਿਲਾਂ ਦਾਇਰ ਕੀਤੀ ਗਈ ਸੀ।
ਦੱਸ ਦਈਏ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਫਰਾਰ ਹੈ। ਵਿਜੀਲੈਂਸ ਉਸ ਦੀ ਭਾਲ ਵਿੱਚ ਕਈ ਰਾਜਾਂ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਮਨਪ੍ਰੀਤ ਬਾਦਲ ਤੋਂ ਇਲਾਵਾ ਤਤਕਾਲੀ ਡੀਏ ਪ੍ਰਸ਼ਾਸਕ ਵਿਕਰਮਜੀਤ ਸ਼ੇਰ ਗਿੱਲ, ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ 30 ਤੱਕ ਵਿਜੀਲੈਂਸ ਰਿਮਾਂਡ ‘ਤੇ ਹਨ।
----------- Advertisement -----------
ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ
Published on
----------- Advertisement -----------
----------- Advertisement -----------












