October 13, 2026, 10:06 am
----------- Advertisement -----------
HomeNewsBreaking Newsਮਨਪ੍ਰੀਤ ਬਾਦਲ ਦੀ ਭਾਲ 'ਚ ਹਿਮਾਚਲ 'ਚ ਵਿਜੀਲੈਂਸ ਦੀ ਛਾਪੇਮਾਰੀ: ਜਾਇਦਾਦ ਦੀ...

ਮਨਪ੍ਰੀਤ ਬਾਦਲ ਦੀ ਭਾਲ ‘ਚ ਹਿਮਾਚਲ ‘ਚ ਵਿਜੀਲੈਂਸ ਦੀ ਛਾਪੇਮਾਰੀ: ਜਾਇਦਾਦ ਦੀ ਖਰੀਦ ‘ਚ ਬੇਨਿਯਮੀਆਂ ਦੇ ਮਾਮਲੇ ‘ਚ ਕੀਤੀ ਜਾ ਰਹੀ ਹੈ ਕਾਰਵਾਈ

Published on

----------- Advertisement -----------

ਚੰਡੀਗੜ੍ਹ, 29 ਸਤੰਬਰ 2023 – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਿਮਾਚਲ ਵਿੱਚ ਵੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵੀਰਵਾਰ ਰਾਤ ਤੋਂ ਹੀ ਉਸ ਦੀ ਭਾਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਦੀ ਟੀਮ ਨੇ ਬੀਤੀ ਰਾਤ ਸ਼ਿਮਲਾ ਦੇ ਝੰਜੇੜੀ ਵਿੱਚ ਛਾਪੇਮਾਰੀ ਕੀਤੀ ਪਰ ਮਨਪ੍ਰੀਤ ਬਾਦਲ ਦਾ ਕੋਈ ਸੁਰਾਗ ਨਹੀਂ ਮਿਲਿਆ।

ਅੱਜ ਸ਼ਿਮਲਾ ਦੇ ਮਸ਼ੋਬਰਾ, ਚੈਲ-ਕੋਟੀ, ਕੁਫਰੀ ਅਤੇ ਫਾਗੂ ਵਿੱਚ ਮਨਪ੍ਰੀਤ ਦੇ ਸੰਭਾਵਿਤ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਛਾਪੇਮਾਰੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਪੰਜਾਬ ‘ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਵਿਜੀਲੈਂਸ ਦੀ ਟੀਮ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ ਕਰ ਰਹੀ ਹੈ।

ਦਰਅਸਲ ਮੰਗਲਵਾਰ ਨੂੰ ਇਕ ਅਦਾਲਤ ਨੇ ਪੰਜਾਬ ਦੇ ਬਠਿੰਡਾ ‘ਚ ਇਕ ਜਾਇਦਾਦ ਦੀ ਖਰੀਦ ‘ਚ ਕਥਿਤ ਬੇਨਿਯਮੀਆਂ ਦੇ ਮਾਮਲੇ ‘ਚ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਪੰਜਾਬ, ਦਿੱਲੀ, ਹਰਿਆਣਾ, ਉਤਰਾਖੰਡ, ਹਿਮਾਚਲ ਅਤੇ ਰਾਜਸਥਾਨ ਵਿੱਚ ਛਾਪੇਮਾਰੀ ਕਰ ਰਹੀਆਂ ਹਨ।

ਵਿਜੀਲੈਂਸ ਟੀਮ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸਾਲ 2021 ਵਿੱਚ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਵਿਜੀਲੈਂਸ ਟੀਮ ਪਿਛਲੇ ਕਈ ਮਹੀਨਿਆਂ ਤੋਂ ਕਾਰਵਾਈ ਕਰ ਰਹੀ ਹੈ। ਐਫਆਈਆਰ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਮਨਪ੍ਰੀਤ ਬਾਦਲ ਦੀ ਭਾਲ ਵਿੱਚ ਜੁਟੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...