October 23, 2026, 7:03 pm
----------- Advertisement -----------
HomeNewsBreaking NewsSGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਡੇਰੇ 'ਤੇ ਵਿਜੀਲੈਂਸ ਦੀ...

SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਵਿਜੀਲੈਂਸ ਦੀ ਰੇਡ

Published on

----------- Advertisement -----------
  • ਦੋ ਘੰਟੇ ਤੱਕ ਚੱਲੀ ਜਾਂਚ

ਚੰਡੀਗੜ੍ਹ, 7 ਅਕਤੂਬਰ 2023 – ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ। ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਪੁਸ਼ਟੀ ਕੀਤੀ ਹੈ।

ਬੀਬੀ ਜਗੀਰ ਕੌਰ ਡੇਰਾ ਸੰਤ ਪ੍ਰੇਮ ਸਿੰਘ ਮੁਰਾਲੇ ਦੀ ਮੁੱਖ ਸੇਵਾਦਾਰ ਹੈ ਅਤੇ ਤਿੰਨ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ।

ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਟੀਮ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਨਗਰ ਪੰਚਾਇਤ ਭੁਲੱਥ ਵਿੱਚ ਛਾਪਾ ਮਾਰਿਆ ਸੀ। ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ ਨੇ ਵਿਜੀਲੈਂਸ ਜਾਂਚ ਦੀ ਪੁਸ਼ਟੀ ਕੀਤੀ ਪਰ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ 28 ਅਗਸਤ 2023 ਨੂੰ ਛੇ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਅਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਪਟੀਸ਼ਨ ਅਨੁਸਾਰ ਸੰਤ ਪ੍ਰੇਮ ਸਿੰਘ ਖ਼ਾਲਸਾ ਹਾਈ ਸਕੂਲ ਬੇਗੋਵਾਲ ਅਤੇ ਡੇਰੇ ਦੇ ਆਸ-ਪਾਸ ਨਗਰ ਪੰਚਾਇਤ ਦੀ ਕਰੀਬ 22 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...