November 24, 2026, 6:43 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ...

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

Published on

----------- Advertisement -----------

ਚੰਡੀਗੜ੍ਹ, 26 ਜੁਲਾਈ (ਬਲਜੀਤ ਮਰਵਾਹਾ): ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਹੋਵੇ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਡੋਪ ਟੈਸਟ ਕਰਨ ਦੀ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਅਤੇ ਖਾਮੀਆਂ ਪਾਈਆਂ ਗਈਆਂ ਸਨ ਜਿਵੇਂ ਡੋਪ ਟੈਸਟ ਵਾਲੇ ਰਜਿਸਟਰ ਵਿੱਚ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਫੋਟੋ ਨਹੀਂ ਸੀ ਅਤੇ ਰਜਿਸਟਰ ‘ਤੇ ਪੇਜ ਨੰਬਰ ਵੀ ਨਹੀਂ ਦਰਸਾਏ ਹੋਏ ਸਨ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਸੀ ਕਿ ਡੋਪ ਟੈਸਟ ਦੀਆਂ ਰਿਪੋਰਟਾਂ ਸਬੰਧਤ ਵਿਅਕਤੀਆਂ ਨੂੰ ਹੱਥੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਜਦੋਂਕਿ ਰਿਪੋਰਟ ਸਬੰਧਤ ਵਿਅਕਤੀ ਨੂੰ ਦਸਤੀ ਨਹੀਂ ਦਿੱਤੀ ਜਾਣੀ ਚਾਹੀਦੀ।

ਉਨ੍ਹਾਂ ਅੱਗੇ ਦੱਸਿਆ ਕਿ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਪਾਈਆਂ ਗਈਆਂ ਇਨ੍ਹਾਂ ਬੇਨਿਯਮੀਆਂ ਤੋਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਕਾਰਗਰ ਬਣਾਉਣ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਡੋਪ ਟੈਸਟ ਦੇ ਮਿਆਰ ਨੂੰ ਕਾਇਮ ਰੱਖਿਆ ਜਾ ਸਕੇ।
ਇਸ ਵਾਸਤੇ ਵਿਜੀਲੈਂਸ ਨੇ ਸੁਝਾਅ ਦਿੱਤੇ ਹਨ ਕਿ ਡੋਪ ਟੈਸਟ ਰਿਪੋਰਟ ਦੀ ਕਾਪੀ ਸਬੰਧਤ ਹਸਪਤਾਲ ਦੇ ਰਿਕਾਰਡ ਵਿੱਚ ਰੱਖੀ ਜਾਣੀ ਚਾਹੀਦੀ ਹੈ ਅਤੇ ਡੋਪ ਟੈਸਟ ਵਾਸਤੇ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਨੂੰ ਰੋਟੇਸ਼ਨ ਵਿੱਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਏਜੰਟ ਦੀ ਸ਼ਮੂਲੀਅਤ ਤੋਂ ਬਚਿਆ ਜਾ ਸਕੇ।

ਵਿਜੀਲੈਂਸ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਰਜਿਸਟਰ ਨੂੰ ਰੋਜ਼ਾਨਾ ਚੈੱਕ ਕੀਤਾ ਜਾਵੇ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਬਾਕਾਇਦਾ ਇਸ ‘ਤੇ ਦਸਤਖ਼ਤ ਕੀਤੇ ਜਾਣ। ਇਹ ਵੀ ਕਿਹਾ ਹੈ ਕਿ ਵਿਅਕਤੀ ਨੂੰ ਪਿਸ਼ਾਬ ਦੇ ਨਮੂਨੇ ਲਈ ਭੇਜਣ ਤੋਂ ਪਹਿਲਾਂ ਉਸਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾਵੇ ਅਤੇ ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ।

ਇਸ ਦੇ ਨਾਲ ਹੀ ਵਿਜੀਲੈਂਸ ਨੇ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਜਾਵੇ ਅਤੇ ਨਮੂਨੇ ਲੈਣ ਲਈ ਬਾਥਰੂਮ ਨੂੰ ਲੈਬਾਟਰੀ ਦੇ ਨੇੜੇ ਬਣਾਇਆ ਜਾਵੇ। ਅਸਲਾ ਲਾਇਸੈਂਸ, ਨਵੀਂ ਭਰਤੀ ਅਤੇ ਜੇਲ੍ਹ ਕੈਦੀਆਂ ਦੇ ਡੋਪ ਟੈਸਟ ਸਬੰਧੀ ਵੱਖਰੇ ਰਜਿਸਟਰ ਲਗਾਏ ਜਾਣ। ਡੋਪ ਟੈਸਟ ਰਜਿਸਟਰਾਂ ਦੀ ਸਾਂਭ-ਸੰਭਾਲ ਲਈ ਸਿਰਫ਼ ਰੈਗੂਲਰ ਸਰਕਾਰੀ ਮੁਲਾਜ਼ਮਾਂ ਨੂੰ ਹੀ ਤਾਇਨਾਤ ਕੀਤਾ ਜਾਵੇ ਤਾਂ ਜੋ ਲਾਪ੍ਰਵਾਹੀ ਦੀ ਸੂਰਤ ਵਿੱਚ ਸਬੰਧਤ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...