September 11, 2026, 3:14 pm
----------- Advertisement -----------
HomeNewsLatest News7,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਅਤੇ ਉਸ...

7,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

Published on

----------- Advertisement -----------

ਲੁਧਿਆਣਾ, 19 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨੰਦਪੁਰ, ਤਹਿਸੀਲ ਸਾਹਨੇਵਾਲ ਦੇ ਵਸਨੀਕ ਸਰਬਜੀਤ ਭਾਟੀਆ ਦੀ ਸ਼ਿਕਾਇਤ ‘ਤੇ ਉਕਤ ਦੋਵਾਂ ਦੋਸ਼ੀਆਂ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦਾ ਨਿੱਜੀ ਸਾਥੀ ਉਸ ਦੀ ਨਵੀਂ ਕਲੋਨੀ ਨਾਲ ਸਬੰਧਤ ਰਿਪੋਰਟ ਸੇਣ ਬਦਲੇ 20,000 ਰੁਪਏ ਦੀ ਮੰਗ ਰਹੇ ਹਨ ਤਾਂ ਜੋ ਜਮੀਨ ਦੀ ਵਰਤੋਂ ਸਬੰਧੀ ਤਬਾਦਲਾ ਅਤੇ ਇਤਰਾਜ਼ਹੀਣਤਾ ਸਰਟੀਫੀਕੇਟ ਹਾਸਲ ਕੀਤਾ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਮੁਲਜਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਾਪਤ ਇਤਲਾਹ ਦੀ ਬਾਰੀਕੀ ਨਾਲ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਦੇ ਸਾਥੀ ਇੰਦਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋਸ਼ੀ ਪਟਵਾਰੀ ਆਪਣੇ ਦਫਤਰ ’ਚ ਮੌਜੂਦ ਨਹੀਂ ਸੀ ਅਤੇ ਉਸਨੂੰ ਜਲਦ ਤੋਂ ਜਲਦ ਗਿਰਫਤਾਰ ਕਰਨ ਹੀ ਟੀਮਾਂ ਬਣਾਈਆਂ ਗਈਆਂ ਹਨ। ਬੁਲਾਰੇ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗਿਰਫਤਾਰ ਕੀਤੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...