May 3, 2026, 2:52 am
----------- Advertisement -----------
HomeNewsLatest Newsਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ,...

ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ ਅਟਾਰੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਅਤੇ ਪਟਵਾਰੀ ਬਲਵਿੰਦਰਜੀਤ ਸਿੰਘ ਵੱਲੋਂ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਅਤੇ ਮਾਲ ਰਿਕਾਰਡ ਨਾਲ ਛੇੜਛਾੜ ਕਰਦਿਆਂ ਇੱਕ ਔਰਤ ਦੇ ਨਾਮ ‘ਤੇ ਜ਼ਮੀਨ ਦਾ ਤਬਾਦਲਾ ਕਰਕੇ ਉਸਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਾਲ ਹਲਕਾ ਨੇਸ਼ਟਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਉਕਤ ਪਟਵਾਰੀ ਬਲਵਿੰਦਰਜੀਤ ਸਿੰਘ (ਹੁਣ ਕਾਨੂੰਗੋ), ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮਾਂ ਅਤੇ ਮਹਿਲਾ ਖਿਲਾਫ਼ ਇਹ ਮਾਮਲਾ ਵਿਜੀਲੈਂਸ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮਾਲ ਕਰਮਚਾਰੀਆਂ ਨੇ ਉਕਤ ਔਰਤ ਹਰਜੀਤ ਕੌਰ ਵਾਸੀ ਪਿੰਡ ਮੁਹਾਵਾ ਜ਼ਿਲ੍ਹਾ ਅੰਮ੍ਰਿਤਸਰ ਨਾਲ ਮਿਲੀਭੁਗਤ ਕਰਕੇ 79 ਮਰਲੇ ਜ਼ਮੀਨ ਉਸ ਦੇ ਨਾਂ ਕਰਵਾ ਦਿੱਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਔਰਤ ਦੇ ਨਾਂ ‘ਤੇ ਜ਼ਮੀਨ ਦਾ ਤਬਾਦਲਾ ਕਰਦੇ ਸਮੇਂ ਉਮਤ ਦੋਸ਼ੀ ਕਰਮਚਾਰੀਆਂ ਨੇ ਸਰਕਾਰੀ ਮਾਲ ਰਿਕਾਰਡ ਨਾਲ ਛੇੜਛਾੜ ਕੀਤੀ ਕਿਉਂਕਿ ਉਕਤ ਜ਼ਮੀਨ ਦੇ ਮਾਲਕ ਦੀ ਸਾਲ 1959 ‘ਚ ਮੌਤ ਹੋ ਗਈ ਸੀ ਅਤੇ ਹੁਣ ਫਰਜ਼ੀ ਵਸੀਕੇ ਦੀਆਂ ਫੋਟੋ ਕਾਪੀਆਂ ਆਧਾਰ ‘ਤੇ ਅਤੇ ਜ਼ਮੀਨ ਮਾਲਕਾਂ ਦੀ ਮੌਕੇ ‘ਤੇ ਮੌਜੂਦਗੀ ਤੋ ਬਿਨਾਂ ਹੀ ਜ਼ਮੀਨ ਦਾ ਉਸ ਔਰਤ ਦੇ ਨਾਮ ਤਬਾਦਲਾ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...