October 24, 2026, 5:03 am
----------- Advertisement -----------
HomeNewsBreaking Newsਵਿਰਸਾ ਸਿੰਘ ਵਲਟੋਹਾ ਨੇ ਭਗਵੰਤ ਮਾਨ ’ਤੇ ਸ਼ਰਾਬ ਵਿਚ ਟੱਲੀ ਹੋ ਕੇ...

ਵਿਰਸਾ ਸਿੰਘ ਵਲਟੋਹਾ ਨੇ ਭਗਵੰਤ ਮਾਨ ’ਤੇ ਸ਼ਰਾਬ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ’ਨਤਮਸਤਕ’ ਹੋਣ ਦੇ ਲਾਏ ਦੋਸ਼

Published on

----------- Advertisement -----------
  • ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਮੰਗੀ

ਚੰਡੀਗੜ੍ਹ, 14 ਅਪ੍ਰੈਲ 2022 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ, ਇਹ ਇਕ ਵੱਡੀ ਬੇਅਦਬੀ ਹੈ ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਪੰਥਕ ਮਰਿਆਦਾ ਅਨੁਸਾਰ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਇਸ ਮਗਰੋਂ ਮੁੱਖ ਮੰਤਰੀ ਜਲੰਧਰ ਵਿਚ ਹੋਏ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਰਾਜ ਪੱਧਰੀ ਸਮਾਗਮ ਵਿਚ ਸਪੀਚ ਕਰਦੇ ਹੋਏ ਸ਼ਰਾਬ ਵਿਚ ਟੱਲੀ ਹੋਏ ਨਜ਼ਰ ਆ ਰਹੇ ਹਨ।

ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਮੈਡੀਕਲ ਨਾਲ ਇਹ ਸਪਸ਼ਟ ਹੋ ਜਾਵੇਗਾ ਕਿ ਸ੍ਰੀ ਭਗਵੰਤ ਮਾਨ ਨੇ ਕਿੰਨੀ ਸ਼ਰਾਬ ਪੀਤੀ ਹੋਈ ਸੀ। ਉਹਨਾਂ ਕਿਹਾ ਕਿ ਜੇ ਮੈਡੀਕਲ ਵਿਚ ਮੇਰੇ ਵੱਲੋਂ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਅਤੇ ਸ੍ਰੀ ਭਗਵੰਤ ਮਾਨ ਸੱਚੇ ਸਾਬਤ ਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਕੋਲੋਂ ਮੁਆਫ਼ੀ ਮੰਗੇਗਾ ਅਤੇ ਬਣਦੀ ਹੋਈ ਸਜ਼ਾ ਭੁਗਤਣ ਲਈ ਵੀ ਤਿਆਰ ਹੈ। ਇਸ ਦੇ ਨਾਲ ਉਹਨਾਂ ਕਿਹਾ ਕਿ ਜੇਕਰ ਸ੍ਰੀ ਭਗਵੰਤ ਮਾਨ ਝੂਠੇ ਸਾਬਤ ਹੁੰਦੇ ਹਨ ਤਾਂ ਉਹਨਾਂ ਦੇ ਖ਼ਿਲਾਫ਼ ਧਾਰਮਿਕ ਬੇਅਦਬੀ ਕਰਨ ਲਈ 295 ਏ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਵਰਗੇ ਅਹਿਮ ਸੂਬੇ ਦਾ ਮੁੱਖ ਮੰਤਰੀ ਸਵੇਰੇ ਹੀ ਸ਼ਰਾਬ ਵਿਚ ਟੱਲੀ ਹੋ ਕੇ ਆਪਣੇ ਸਰਕਾਰੀ ਫ਼ਰਜ਼ ਨਿਭਾਉਣ ਤੁਰਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਹਾਲਤ ਅੱਜ ਪੰਜਾਬੀਆਂ ਲਈ ਸ਼ਰਮ ਦਾ ਸਬੱਬ ਬਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...