October 23, 2026, 2:02 am
----------- Advertisement -----------
HomeNewsLatest Newsਕੈਂਪਸ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਅਤੇ ਕੈਡਿਟਾਂ ਨੂੰ ਦਿੱਤੀਆਂ ਜਾ ਰਹੀਆਂ...

ਕੈਂਪਸ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਅਤੇ ਕੈਡਿਟਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਕੀਤੀ ਸਮੀਖਿਆ

Published on

----------- Advertisement -----------

ਚੰਡੀਗੜ੍ਹ, 20 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ‘ਤੇ “ਅਕੈਡਮਿਕ ਟਾਰਚ” ਨਾਲ ਸਨਮਾਨ ਕੀਤਾ। ਇਹ ਪਹਿਲ ਕੈਡਿਟਾਂ ਦੇ ਅੰਤਿਮ ਪ੍ਰੀਖਿਆਵਾਂ ਵਾਸਤੇ ਮਨੋਬਲ ਨੂੰ ਵਧਾਉਣ ਲਈ ਕੀਤੀ ਗਈ।

ਅਮਨ ਅਰੋੜਾ ਨੇ ਕੈਡਿਟਾਂ ਨਾਲ ਗੱਲਬਾਤ ਦੌਰਾਨ ਕੈਡਿਟਾਂ ਦੀ ਹੌਂਸਲਾਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ, “ਤੁਸੀਂ ਸਾਰੇ ਆਰਮਡ ਫੋਰਸਿਜ਼ ਵਿਚ ਅਫ਼ਸਰ ਬਣਨ ਦਾ ਸੁਪਨਾ ਲੈ ਕੇ ਸਖ਼ਤ ਮਿਹਨਤ ਨਾਲ ਇੱਥੇ ਤੱਕ ਪਹੁੰਚੇ ਹੋਂ। ਰੱਖਿਆ ਸੇਵਾਵਾਂ ਸਾਹਸ ਭਰਪੂਰ ਅਤੇ ਸ਼ਾਨਦਾਰ ਖੇਤਰ ਹੈ। ਬੱਸ ਸਖ਼ਤ ਮਿਹਨਤ ਕਰਦੇ ਰਹੋ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਦੇ ਵੀ ਹਿੰਮਤ ਨਾ ਛੱਡੋ।”

ਕੈਬਨਿਟ ਮੰਤਰੀ ਨੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨਾਲ ਇੰਸਟੀਚਿਊਟ ਦਾ ਦੌਰਾ ਕੀਤਾ ਅਤੇ ਇੱਥੇ ਕੈਡਿਟਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਸ਼ੂਟਿੰਗ ਰੇਂਜ, ਸਵੀਮਿੰਗ ਪੂਲ, ਟੈਨਿਸ ਕੋਰਟ ਅਤੇ ਹੋਰ ਖੇਡ ਮੈਦਾਨਾਂ ਸਮੇਤ ਬੁਨਿਆਦੀ ਢਾਂਚਾ ਸਹੂਲਤਾਂ ਦਾ ਮੁਆਇਨਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੀ ਲੋੜ ਹੋਵੇ, ਉੱਥੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਸੇਵਾਮੁਕਤ) ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸੰਸਥਾ ਦੇ ਕੁੱਲ 217 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਅਕੈਡਮੀਆਂ ਵਿੱਚ ਭਰਤੀ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 141 ਕੈਡਿਟ ਡਿਫੈਂਸ ਸਰਵਿਸਿਜ਼ (ਫ਼ੌਜ-109, ਜਲ ਸੈਨਾ-13 ਅਤੇ ਹਵਾਈ ਸੈਨਾ-19) ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਏ ਹਨ। 52 ਫ਼ੀਸਦ ਦੀ ਚੋਣ ਦਰ ਨਾਲ, ਇਹ ਸੰਸਥਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 38 ਕੈਡਿਟਾਂ ਨੇ ਐਨ.ਡੀ.ਏ.-1, ਸੀ.ਡੀ.ਐਸ. ਅਤੇ ਏ.ਐਫ.ਸੀ.ਏ.ਟੀ. ਦੀਆਂ ਵੱਖ-ਵੱਖ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਇਹ ਕੈਡਿਟ ਮੌਜੂਦਾ ਸਮੇਂ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਅਧੀਨ ਹਨ। ਹੁਣ ਤੱਕ 07 ਕੈਡਿਟਾਂ ਨੇ ਐਸ.ਐਸ.ਬੀ. ਕਲੀਅਰ ਕੀਤਾ ਹੈ ਜਦੋਂ ਕਿ ਬਾਕੀ ਕੈਡਿਟ ਐਸ.ਐਸ.ਬੀ. ਤੋਂ ਕਾਲ ਦੀ ਉਡੀਕ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...