August 12, 2026, 4:47 pm
----------- Advertisement -----------
HomeNewsLatest Newsਸੀਨੀਅਰ ਪੁਲਿਸ ਕਪਤਾਨ ਨੇ ਜ਼ਿਲ੍ਹੇ ਵਿੱਚ ਕ੍ਰਾਇਮ ਕੰਟਰੋਲ ਲਈ 10 ਮੋਟਰਸਾਈਕਲਾਂ ਅਤੇ...

ਸੀਨੀਅਰ ਪੁਲਿਸ ਕਪਤਾਨ ਨੇ ਜ਼ਿਲ੍ਹੇ ਵਿੱਚ ਕ੍ਰਾਇਮ ਕੰਟਰੋਲ ਲਈ 10 ਮੋਟਰਸਾਈਕਲਾਂ ਅਤੇ 6 ਸਕੂਟਰੀਆਂ ਨੂੰ ਦਿਖਾਈ ਹਰੀ ਝੰਡੀ

Published on

----------- Advertisement -----------

06 ਕਨੈਟਿਕ ਸਕੂਟਰੀਆਂ , 12 ਲੇਡੀ ਪੁਲਿਸ ਮੁਲਾਜ਼ਮ ਸਮੇਤ ਜ਼ਿਲ੍ਹੇ ਵਿੱਚ ਪੈਂਦੇ ਸਕੂਲਾਂ ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਕਰਨਗੀਆਂ ਗਸ਼ਤ : ਵਿਵੇਕ ਸ਼ੀਲ ਸੋਨੀ

ਕਿਹਾ, 10 ਮੋਟਰਸਾਈਕਲਾਂ ਜ਼ਰੀਏ 40 ਪੁਲਿਸ ਮੁਲਾਜਮ ਸ਼ਿਫਟ ਵਾਈਜ਼ 24 ਘੰਟੇ ਸ਼ਹਿਰ ਦੇ 60 ਹਾਲਟਿੰਗ ਪੁਆਇੰਟ ਤੇ ਕਰਨਗੇ ਕ੍ਰਾਈਮ ਕੰਟਰੋਲ

ਐਸ.ਏ.ਐਸ. ਨਗਰ 13 ਅਪ੍ਰੈਲ :ਵਿਵੇਕ ਸੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ.ਨਗਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਕ੍ਰਾਇਮ ਕੰਟਰੋਲ ਲਈ 10 ਮੋਟਰਸਾਈਕਲਾਂ ਅਤੇ 6 ਕਨੈਟਿਕ ਸਕੂਟਰੀਆਂ ਨੂੰ ਹਰੀ ਝੰਡੀ ਦਿਖਾਈ । ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸੋਨੀ ਦੱਸਿਆ ਕਿ ਮੋਹਾਲੀ ਸ਼ਹਿਰ ਵਿੱਚ 12 ਲੇਡੀ ਪੁਲਿਸ ਮੁਲਾਜਮਾਂ ਨੂੰ 06 ਕਨੈਟਿਕ ਸਕੂਟਰੀਆਂ ਨਾਲ ਤਾਇਨਾਤ ਕੀਤਾ ਗਿਆ ਹੈ, ਇਹ ਲੇਡੀ ਪੁਲਿਸ ਮੁਲਾਜਮ ਸਬੰਧਤ ਮੁੱਖ ਅਫਸਰ ਥਾਣਾ ਅਤੇ ਸਰਕਲ ਡੀ.ਐਸ.ਪੀ. ਦੀ ਨਿਗਰਾਨੀ ਹੇਠ ਮੋਹਾਲੀ ਸ਼ਹਿਰ ਵਿਖੇ ਪੈਂਦੇ ਸਕੂਲਾਂ ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿਖੇ ਗਸ਼ਤ ਕਰਨਗੀਆਂ।

ਇਹ ਪੁਲਿਸ ਮੁਲਾਜਮ ਮੋਹਾਲੀ ਸ਼ਹਿਰ ਵਿਖੇ ਸਥਿਤ ਸਕੂਲਾਂ/ਕਾਲਜਾਂ ਵਿੱਚ ਪੜ੍ਹਨ ਵਾਲੀਆਂ ਲੜਕੀਆਂ ਨਾਲ ਹੁੰਦੀਆਂ ਇਵ-ਟੀਜ ਦੀ ਘਟਨਾਵਾਂ ਨੂੰ ਰੋਕਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਣਗੀਆਂ। ਮੋਹਾਲੀ ਸ਼ਹਿਰ ਵਿੱਚ ਪੈਂਦੇ ਸਕੂਲਾਂ/ਕਾਲਜਾਂ ਦੇ ਏਰੀਆ ਨੂੰ 06 ਬੀਟਾਂ ਵਿੱਚ ਵੰਡਿਆ ਗਿਆ ਹੈ। ਹਰੇਕ ਬੀਟ ਵਿੱਚ 4/4 ਹਾਲਟਿੰਗ ਪੁਆਇੰਟ ਬਣਾਏ ਗਏ ਹਨ, ਇਸ ਤਰ੍ਹਾਂ ਇਨ੍ਹਾਂ ਲੇਡੀ ਪੁਲਿਸ ਮੁਲਾਜਮਾਂ ਵੱਲੋਂ ਕੁੱਲ 24 ਹਾਲਟਿੰਗ ਪੁਆਇੰਟਾਂ ਨੂੰ ਕਵਰ ਕੀਤਾ ਜਾਵੇਗਾ। ਇਨ੍ਹਾਂ ਲੇਡੀ ਪੁਲਿਸ ਮੁਲਾਜਮਾਂ ਦੀ ਡਿਊਟੀ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਵੇਗੀ। ਇਨ੍ਹਾਂ ਨੂੰ ਇਸ ਡਿਊਟੀ ਲਈ ਵਾਇਰਲੈਸ ਸੈੱਟ ਅਤੇ ਬੈਟਨ ਵੀ ਦਿੱਤੇ ਗਏ ਹਨ। ਇਨ੍ਹਾਂ ਲੇਡੀ ਪੁਲਿਸ ਮੁਲਾਜਮਾਂ ਵੱਲੋਂ ਮੋਹਾਲੀ ਸ਼ਹਿਰ ਵਿਖੇ ਪੈਂਦੇ 25 ਮੁਹੱਤਵ ਪੂਰਨ ਸਕੂਲਾਂ /ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆ ਨੂੰ ਕਵਰ ਕੀਤਾ ਜਾਵੇਗਾ। ਇਸ ਮੁਹਿੰਮ ਦੀ ਕਾਰਗੁਜਾਰੀ ਸਬੰਧੀ ਮਿਤੀ 13 ਅਪ੍ਰੈਲ ਨੂੰ ਸਵੇਰੇ 10.30 ਵਜੇ ਮੋਹਾਲੀ ਸ਼ਹਿਰ ਦੇ ਸਕੂਲਾਂ -ਕਾਲਜਾਂ ਦੇ ਪਿ੍ਰੰਸੀਪਲ ਸਾਹਿਬਾਨਾਂ ਨਾਲ ਇੱਕ ਵੀਡਿਊ ਕਾਂਨਫਰਾਂਸ ਵੀ ਕੀਤੀ ਗਈ, ਜਿਨ੍ਹਾਂ ਵੱਲੋਂ ਇਸ ਮੁਹਿੰਮ ਦੀ ਪ੍ਰਸ਼ੰਸਾ ਕੀਤੀ ਗਈ।

ਉਕਤ ਤੋਂ ਇਲਾਵਾ ਹੋਰ ਜਾਣਕਾਰੀ ਦਿੰਦਿਆ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਸ਼ਹਿਰ ਵਿੱਚ ਪੀ.ਸੀ.ਆਰ. ਡਿਊਟੀ ਲਈ 10 ਹੋਰ ਮੋਟਰਸਾਈਕਲਾਂ ਸਮੇਤ 40 ਪੁਲਿਸ ਮੁਲਾਜਮ ਦਿੱਤੇ ਗਏ ਹਨ। ਹਰੇਕ ਮੋਟਰ ਸਾਈਕਲ ਪਰ 2 ਪੁਲਿਸ ਮੁਲਾਜਮ ਡਿਊਟੀ ਪਰ ਤਾਇਨਾਤ ਰਹਿਣਗੇ। ਇਹਨਾਂ ਪੀ.ਸੀ.ਆਰ. ਦੇ ਮੁਲਾਜਮਾਂ ਨੂੰ ਬੀਟ ਵਾਈਜ ਡਿਊਟੀ ਪਰ ਲਗਾਇਆ ਗਿਆ ਹੈ। ਮੋਹਾਲੀ ਸ਼ਹਿਰ ਨੂੰ 10 ਸੈਕਟਰ ਵਿੱਚ ਵੰਡਿਆ ਗਿਆ ਹੈ ਅਤੇ 60 ਹਾਲਟਿੰਗ ਪੁਆਇੰਟ ਬਣਾਏ ਗਏ ਹਨ। ਇਹ ਮੁਲਾਜਮ ਸ਼ਿਫਟ ਵਾਈਜ 24 ਘੰਟੇ ਆਪਣੇ ਇਲਾਕਾ ਵਿੱਚ ਤਾਇਨਾਤ ਰਹਿਣਗੇ। ਪਹਿਲੀ ਸ਼ਿਫਟ ਦੀ ਡਿਊਟੀ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਅਤੇ ਦੂਜੀ ਦੀ ਸ਼ਾਮ 8 ਵਜੇ ਤੋਂ ਸੁਭਾ 08 ਵਜੇ ਤੱਕ ਡਿਊਟੀ ਹੋਵੇਗੀ। ਪੀ.ਸੀ.ਆਰ. ਮੋਹਾਲੀ ਵਿਖੇ ਤਾਇਨਾਤ ਇਹ ਮੁਲਾਜਮ ਆਪਣੀ-ਆਪਣੀ ਬੀਟ ਵਿੱਚ ਟਰੈਫਿਕ ਰੈਗੂਲੇਟ ਕਰਵਾਉਣ ਤੋਂ ਇਲਾਵਾ ਹਰੇਕ ਤਰ੍ਹਾਂ ਦੇ ਕਰਾਇਮ ਨੂੰ ਕੰਟਰੋਲ ਕਰਨ ਸਬੰਧੀ ਵੀ ਡਿਊਟੀ ਨਿਭਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...