May 25, 2026, 4:33 am
----------- Advertisement -----------
HomeNewsLatest Newsਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ...

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ

Published on

----------- Advertisement -----------

ਚੰਡੀਗੜ੍ਹ, 30 ਦਸੰਬਰ (ਬਲਜੀਤ ਮਰਵਾਹਾ): ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੇਰੇ 10 ਵਜੇ ਅਤੇ ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...