June 16, 2026, 11:05 am
----------- Advertisement -----------
HomeNewsAutomobiles15 ਜੂਨ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਹੋ ਸਕੇਗੀ ਸ਼ੁਰੂ!

15 ਜੂਨ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਹੋ ਸਕੇਗੀ ਸ਼ੁਰੂ!

Published on

----------- Advertisement -----------

ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਸਿੱਧੀ ਸੇਵਾ ਸ਼ੁਰੂ ਹੋਵੇਗੀ। ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਦਿੱਲੀ ਦੇ ਟਰਾਂਸਪੋਰਟ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਤੋਂ ਦਿੱਲੀ ਏਅਰਪੋਰਟ ਤੱਕ ਵੋਲਵੋ ਚਲਾਉਣ ਦੀ ਇਜਾਜ਼ਤ ਮਿਲ ਗਈ ਹੈ। ਸੂਤਰਾਂ ਅਨੁਸਾਰ 15 ਜੂਨ ਤੋਂ ਪੰਜਾਬ ਰੋਡਵੇਜ਼ ਵੋਲਵੋ ਦਾ ਦਿੱਲੀ ਏਅਰਪੋਰਟ ਤੱਕ ਦਾ ਸਸਤਾ ਸਫ਼ਰ ਮੁੜ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜੂਨ ਨੂੰ ਵੋਲਵੋ ਨੂੰ ਜਲੰਧਰ ਤੋਂ ਦਿੱਲੀ ਏਅਰਪੋਰਟ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਸਕਦੇ ਹਨ। ਵੋਲਵੋ ਦੁਪਹਿਰ 1 ਵਜੇ ਦਿੱਲੀ ਏਅਰਪੋਰਟ ਲਈ ਰਵਾਨਾ ਹੋਵੇਗੀ। ਬੱਸ ਦਾ ਸਮਾਂ ਸਾਰਣੀ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਯਾਤਰੀ ਅੰਤਰਰਾਸ਼ਟਰੀ ਰਾਤ ਦੀਆਂ ਉਡਾਣਾਂ ਲਈ ਸਮੇਂ ‘ਤੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਸਕਦੇ ਹਨ। ਜਲੰਧਰ ਤੋਂ ਦਿੱਲੀ ਏਅਰਪੋਰਟ ਦਾ ਪ੍ਰਤੀ ਯਾਤਰੀ ਕਿਰਾਇਆ 1150 ਰੁਪਏ ਤੋਂ 1200 ਰੁਪਏ ਦੇ ਦਰਮਿਆਨ ਹੋਵੇਗਾ।
ਵੋਲਵੋ ਯਾਤਰੀਆ ਨੂੰ IGI ਟਰਮੀਨਲ ਤੱਕ ਲੈ ਕੇ ਜਾਵੇਗੀ। ਇਸ ਦੇ ਬਦਲੇ ਪੰਜਾਬ ਰੋਡਵੇਜ਼ ਨੂੰ ਦਿੱਲੀ ਏਅਰਪੋਰਟ ਪਾਰਕਿੰਗ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਨੂੰ ਪ੍ਰਤੀ ਵੋਲਵੋ ਪ੍ਰਤੀ ਟ੍ਰਿਪ 3,000 ਰੁਪਏ ਦੇਣੇ ਪੈਣਗੇ। ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਵੋਲਵੋ ਬੱਸਾਂ ਟਰਾਂਸਪੋਰਟ ਵਿਭਾਗ, ਦਿੱਲੀ ਸਰਕਾਰ ਦੁਆਰਾ ਘੋਸ਼ਿਤ ਇੱਕ ਵਿਸ਼ੇਸ਼ ਗਲਿਆਰੇ ਵਿੱਚੋਂ ਲੰਘਣਗੀਆਂ। ਪੰਜਾਬ ਤੋਂ ਇਹ ਸਿਘੂ ਬਾਰਡਰ, ਕੈਪਟਨ ਵਿਕਰਮ ਬੱਤਰਾ ਚੌਕ, (ਮੁਕਰਬਾ ਚੌਕ) ਮਧੂਬਨ ਚੌਕ, ਜਨਕਪੁਰੀ ਜ਼ਿਲ੍ਹਾ ਕੇਂਦਰ, ਧੌਲਾ ਕੂਆਂ ਐਰੋਸਿਟੀ ਅੰਡਰ ਪਾਸ ਤੋਂ ਹੁੰਦੇ ਹੋਏ ਏਅਰਪੋਰਟ ਸਟੇਜਿੰਗ ਏਰੀਆ ਤਕ ਪਹੁੰਚਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...