October 2, 2026, 11:44 pm
----------- Advertisement -----------
HomeNewsLatest Newsਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਿੰਗ ਲਈ ਕੀਤਾ...

ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਿੰਗ ਲਈ ਕੀਤਾ ਗਿਆ ਜਾਗਰੂਕ

Published on

----------- Advertisement -----------

ਹੁਸ਼ਿਆਰਪੁਰ: ਜ਼ਿਲ੍ਹੇ ਵਿਚ ਵੋਟਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਸਹਿਯੋਗ ਨਾਲ ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਚਲਾਈ ਹੈ। ਮਹਿਜ਼ ਇਕ ਹਫ਼ਤੇ ਵਿਚ ਹੀ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 563 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੇ 20 ਮਈ ਤੱਕ ਆਪਣੇ ਮਾਪਿਆਂ ਅਤੇ ਆਪਣੇ ਮੁਹੱਲੇ ਤੇ ਪਿੰਡ ਦੇ ਯੋਗ ਵੋਟਰਾਂ ਤੋਂ ਵੋਟਰ ਸੰਕਲਪ ਪੱਤਰ ’ਤੇ 1,64,000 ਤੋਂ ਵੱਧ ਹਸਤਾਖ਼ਰ ਕਰਵਾਏ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਸਬੰਧੀ ਸਕੂਲ ਸਿੱਖਿਆ ਵਿਭਾਗ ਰਾਹੀਂ ਇਲੈਕਟੋਰਲ ਲਿਟਰੇਸੀ ਕਲੱਬ ਨੇ ਬਹੁਤ ਹੀ ਬਿਹਤਰੀਨ ਕਾਰਜ ਕੀਤਾ ਹੈ ਜੋ ਕਿ ਵੋਟਰ ਜਾਗਰੂਕਤਾ ਵਿਚ ਸਕਾਰਾਤਮਕ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਜਦ ਬੱਚੇ ਆਪਣੇ ਮਾਪਿਆਂ ਅਤੇ ਵੱਡਿਆਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦੇ ਹਨ, ਤਾਂ ਉਸ ਦੇ ਚੰਗੇ ਨਤੀਜੇ ਦੇਖਣ ਨੂੰ ਮਿਲਦੇ ਹਨ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ 1601826 ਵੋਟਰ ਹਨ ਅਤੇ ਕਰੀਬ 10 ਫੀਸਦੀ ਵੋਟਰਾਂ ਨੇ ਇਸ ਸੰਕਲਪ ਪੱਤਰ ’ਤੇ ਹਸਤਾਖ਼ਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਬਿਹਤਰੀਨ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 1 ਜੂਨ ਨੂੰ ਬਿਨਾਂ ਕਿਸੇ ਡਰ ਤੇ ਭੈਅ ਦੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਾਂ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵੋਟਰਾਂ ਦੀ ਸੁਵਿਧਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਇਲੈਕਟੋਰਲ ਲਿਟਰੇਸੀ ਕਲੱਬ ਦੇ ਜ਼ਿਲ੍ਹਾ ਨੋਡਲ ਅਫ਼ਸਰ ਸ਼ੈਲੇਂਦਰ ਠਾਕੁਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 563 ਅੱਪਰ-ਪ੍ਰਾਇਮਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ ਬਣੇ ਹਨ, ਜਿਸ ਵਿਚ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੈਂਬਰ ਬਣਾਇਆ ਗਿਆ ਹੈ ਅਤੇ ਵੋਟਰ ਜਾਰਗੂਕਤਾ ਸਬੰਧੀ ਕਲੱਬਾਂ ਵਲੋਂ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਵਿਚ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਦੇ ਸਹਿਯੋਗ ਨਾਲ ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਚਲਾਈ ਗਈ ਹੈ, ਜਿਸ ਵਿਚ ਵਿਦਿਆਰਥੀਆਂ ਨੇ ਨਾ ਸਿਰਫ ਆਪਣੇ ਮਾਪਿਆਂ ਬਲਕਿ ਆਸਪਾਸ ਦੇ ਇਲਾਕਿਆਂ ਵਿਚ ਜਾ ਕੇ ਵੋਟਰ ਸੰਕਲਪ ਪੱਤਰ ’ਤੇ ਵੋਟਰਾਂ ਦੇ ਹਸਤਾਖ਼ਰ ਕਰਵਾ ਕੇ ਉਨ੍ਹਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...