November 15, 2026, 10:27 am
----------- Advertisement -----------
HomeNewsBreaking Newsਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ...

ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਆਏ ਬਜ਼ੁਰਗ

Published on

----------- Advertisement -----------
  • ਵੋਟ ਪਾਉਣ ਲਈ ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ

ਪਟਿਆਲਾ, 1 ਜੂਨ 2024: ਪਟਿਆਲਾ ਲੋਕ ਸਭਾ ਹਲਕੇ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ ਵੋ‌ਟਿੰਗ ਸ਼ੁਰੂ ਹੋਈ ਅਤੇ ਤੜਕਸਾਰ ਹੀ ਬਜ਼ੁਰਗ, ਦਿਵਿਆਂਗ, ਨੌਜਵਾਨ ਅਤੇ ਮਹਿਲਾ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਲਈ ਬਣਾਏ ਮਾਡਲ ਪੋਲਿੰਗ ਬੂਥ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਵੋਟਰਾਂ ਦਾ ਸਵਾਗਤ ਪੰਜਾਬੀ ਸਭਿਆਚਾਰ ਮੁਤਾਬਕ ਕੀਤਾ ਗਿਆ। ਮੁਟਿਆਰਾਂ ਨੇ ਸੂਬੇ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਰਾਹੀਂ ਵੋਟਰਾਂ ਦਾ ਸੁਆਗਤ ਕਰਕੇ ਉਤਸ਼ਾਹ ਵਧਾਇਆ। ਇਸ ਦੇ ਨਾਲ ਹੀ ਵਲੰਟੀਅਰਾਂ ਨੇ ਬਜ਼ੁਰਗਾਂ ਲਈ ਵੀਲ ਚੇਅਰ ਅਤੇ ਉਨ੍ਹਾਂ ’ਤੇ ਫੁਲਕਾਰੀ ਤਾਣ ਕੇ ਬਣਦਾ ਮਾਣ ਸਤਿਕਾਰ ਦਿੱਤਾ। ਗਰਮੀ ਦੇ ਮੱਦੇਨਜ਼ਰ ਜਿਥੇ ਪੀਣ ਵਾਲੇ ਪਾਣੀ ਅਤੇ ਛਬੀਲ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ, ਉਥੇ ਮੈਡੀਕਲ ਸਹੂਲਤ ਲਈ ਟੀਮਾਂ ਵੀ ਤਾਇਨਾਤ ਰਹੀਆਂ। ਛੋਟੇ ਬੱਚਿਆਂ ਲਈ ਕਰੈੱਚ ਦਾ ਵੀ ਪ੍ਰਬੰਧ ਕੀਤਾ ਗਿਆ। ਪਹਿਲੀ ਵਾਰ ਵੋਟ ਪਾ ਕੇ ਲੋਕਤੰਤਰ ਦਾ ਹਿੱਸਾ ਬਣਨ ਵਾਲੇ ਵੋਟਰਾਂ ਦੀ ਹੌਸਲਾ ਅਫ਼ਜਾਈ ਲਈ ਪ੍ਰਸੰਸਾ ਪੱਤਰ ਸੌਂਪੇ ਗਏ।

ਸਵੇਰੇ 9 ਵਜੇ ਤੱਕ ਪਟਿਆਲਾ ਲੋਕ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 10.35 ਫ਼ੀਸਦੀ ਪੋਲਿੰਗ ਸ਼ਾਂਤੀਪੂਰਵਕ ਤਰੀਕੇ ਨਾਲ ਸ਼ੁਰੂ ਹੋਈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਹਲਕਾ ਵਾਰ ਸਵੇਰੇ 9 ਵਜੇ ਤੱਕ ਵੋਟ ਪ੍ਰਤੀਸ਼ਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 109 ਨਾਭਾ ਵਿਖੇ 11.6 ਫ਼ੀਸਦੀ ਵੋਟਿੰਗ ਹੋਈ ਹੈ। ਜਦਕਿ 110-ਪਟਿਆਲਾ ਵਿਖੇ 7.54 ਫ਼ੀਸਦੀ, 111-ਰਾਜਪੁਰਾ ਵਿਖੇ 12 ਫ਼ੀਸਦੀ, 112-ਡੇਰਾਬਸੀ ਵਿਖੇ 7.5 ਫ਼ੀਸਦੀ, 113-ਘਨੌਰ ਵਿਖੇ 13.94 ਫ਼ੀਸਦੀ, 114-ਸਨੌਰ ਵਿਖੇ 8.9 ਫ਼ੀਸਦੀ, 115-ਪਟਿਆਲਾ ਵਿਖੇ 11.9 ਫ਼ੀਸਦੀ, 116-ਸਮਾਣਾ ਵਿਖੇ 11 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਸਵੇਰੇ 9 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...