September 27, 2026, 11:54 pm
----------- Advertisement -----------
HomeNewsLatest Newsਬੂਥਾਂ ਤੇ ਵੋਟ ਪਾਉਣ ਲਈ 'ਵੋਟਰ ਜਗਾਓ- ਬੂਥ ਪਹੁੰਚਾਓ' ਕਮੇਟੀ ਆਪਸੀ ਤਾਲਮੇਲ...

ਬੂਥਾਂ ਤੇ ਵੋਟ ਪਾਉਣ ਲਈ ‘ਵੋਟਰ ਜਗਾਓ- ਬੂਥ ਪਹੁੰਚਾਓ’ ਕਮੇਟੀ ਆਪਸੀ ਤਾਲਮੇਲ ਰਾਹੀਂ ਵੋਟਰਾਂ ਦੀਆਂ ਪਵਾਉਣਗੀਆਂ ਵੋਟਾਂ- ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ

Published on

----------- Advertisement -----------

ਨਵਾਂ ਸ਼ਹਿਰ, 25 ਮਈ। ਲੋਕ ਸਭਾ ਚੋਣਾਂ 2024, ਜੋ ਕਿ 1 ਜੂਨ 2024 ਨੂੰ ਹੋਣ ਜਾ ਰਹੀਆਂ ਹਨ, ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੋਟਰ ਜਗਾਓ, ਬੂਥ ਪਹੁੰਚਾਓ ਨਾਅਰੇ ਹੇਠ ਬੂਥ ਪੱਧਰ ਤੇ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਸਾਰੇ ਹੀ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਇਹ ਕਮੇਟੀ ਜਾਗਰੂਕ ਕਰੇਗੀ।

ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਨੇ ਸਿ਼ਵਾਲਿਕ ਪਬਲਿਕ ਸਕੂਲ ਵਿਖੇ ਚੋਣ ਕਰਮਚਾਰੀਆਂ ਦੀ ਟਰੇਨਿੰਗ ਦੌਰਾਨ ਇਹ ਗੱਲ ਕਹੀ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੀ ਮੌਜੂਦ ਸਨ।

ਇਸ ਦੌਰਾਨ ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਨੇ ਪੋਲਿੰਗ ਸਟੇਸ਼ਨਾਂ ਉੱਤੇ ਕੀਤੇ ਜਾਣ ਵਾਲੇ ਪ੍ਰਬੰਧਾਂ, ਹੀਟ ਵੇਵ ਤੋਂ ਬਚਾਅ ਦੇ ਉਪਰਾਲਿਆਂ, ਪੋਲਿੰਗ ਸਟਾਫ਼ ਦੀ ਤਾਇਨਾਤੀ, ਸੰਵੇਦਨਸ਼ੀਲ ਬੂਥਾਂ ਦੀ ਮੈਪਿੰਗ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਵੈੱਬ ਕਾਸਟਿੰਗ, ਸੀਆਰਪੀਐਫ ਦੀ ਤਾਇਨਾਤੀ, ਸੰਚਾਰ ਯੋਜਨਾ, ਅੰਤਰਰਾਜੀ ਸਰਹੱਦਾਂ ਉੱਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ ਨਾਲ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।

ਡਾ. ਹੀਰਾ ਲਾਲ ਨੇ ਕਿਹਾ ਕਿ ਵੋਟਰ ਜਗਾਓ, ਬੂਥ ਪਹੁੰਚਾਓ ਨਾਅਰੇ ਹੇਠ ਵੋਟਿੰਗ ਵਧਾਉਣ ਲਈ ਬੀ.ਐਲ.ਓਜ਼. ਤੇ ਹੋਰ ਮੈਂਬਰਾਂ ਦੀ ਇੱਕ ਕਮੇਟੀ ਗਠਿਤ ਕੀਤੀ ਜਾਵੇਗੀ, ਜਿਸ ਤਹਿਤ ਬੂਥ ਪੱਧਰ ਤੇ ਕੰਮ ਕਰਦੇ ਹੋਏ ਵੋਟਾਂ ਤੋਂ 1 ਦਿਨ ਪਹਿਲਾਂ 31 ਮਈ ਵਾਲੇ ਦਿਨ ਵੀ ਘਰੋਂ ਘਰ ਜਾ ਕੇ, ਜਾ ਧਾਰਮਿਕ ਸਥਾਨਾਂ ਤੋਂ ਅਨਾਊਸਮੇਂਟ ਕਰਵਾ ਕੇ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੋਟਿੰਗ ਵਾਲੇ ਦਿਨ ਵੀ ਜਿਨ੍ਹਾਂ ਵੋਟਰਾਂ ਨੇ ਵੋਟ ਨਹੀਂ ਪਾਈ, ਉਨ੍ਹਾਂ ਨੂੰ ਇਹ ਕਮੇਟੀ ਨਿਮਰਤਾ ਸਹਿਤ ਵੋਟ ਪਾਉਣ ਲਈ ਅਪੀਲ ਵੀ ਕਰੇਗੀ।

ਚੋਣ ਆਬਜ਼ਰਵਰ ਨੇ ਨੋਡਲ ਅਫਸਰ ਪੀ.ਡਬਲਿਊ.ਡੀ. ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਦੀ ਡੋਰ ਟੂ ਡੋਰ ਜਾ ਕੇ ਵੋਟ ਪਵਾਉਣ ਦੇ ਕੰਮ ਨੂੰ ਨਿਯਮਾਂ ਅਨੁਸਾਰ ਤੇ ਸਮੇਂ ਸਿਰ ਕਰਵਾਉਣ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਮੁਹੱਈਆਂ ਕਰਵਾਉਣਾ ਯਕੀਨੀ ਬਣਾਉਣ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ।

ਸਵੀਪ ਗਤੀਵਿਧੀਆਂ ਨੂੰ ਹੋਰ ਜਿਆਦਾ ਤੇਜ ਕਰਨ ਦੀ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਕਰ ਸਕੇ।

ਉਨ੍ਹਾਂ ਕਿਹਾ ਕਿ ਸਾਰੀਆਂ ਫਲਾਇੰਗ ਸੂਕੈਅਡ, ਫਲਾਇੰਗ ਸੂਕੈਅਡ (ਸੀੑਵਿਜ਼ਲ), ਵੀਡੀਓ ਸਰਵੀਲੈਂਸ ਟੀਮਾਂ, ਸਟੈਟਿਕ ਸਰਵੀਲੈਂਸ ਟੀਮਾਂ ਅਤੇ ਲੀਕਰ ਮੋਨੀਟਰਿੰਗ ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਚੋਣਾਂ ਦੌਰਾਨ ਨਸ਼ੇ ਅਤੇ ਨਕਦੀ ਦੀ ਵੰਡ ਨੂੰ ਰੋਕਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...