September 11, 2026, 10:58 pm
----------- Advertisement -----------
HomeNewsLatest Newsਮੈਡੀਕਲ ਅਫਸਰਾਂ ਦੀਆਂ 634 ਅਸਾਮੀਆਂ ਲਈ 9 -10 ਨਵੰਬਰ ਨੂੰ ਹੋਵੇਗੀ ਵਾਕ-ਇਨ...

ਮੈਡੀਕਲ ਅਫਸਰਾਂ ਦੀਆਂ 634 ਅਸਾਮੀਆਂ ਲਈ 9 -10 ਨਵੰਬਰ ਨੂੰ ਹੋਵੇਗੀ ਵਾਕ-ਇਨ ਇੰਟਰਵਿਊ

Published on

----------- Advertisement -----------

ਚੰਡੀਗੜ੍ਹ, 19 ਅਕਤੂਬਰ: ਪੰਜਾਬ ਵਿੱਚ ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ ਕਰਨ ਵੱਲ ਵੱਡੀ ਪੁਲਾਂਘ ਪੱਟਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਨੇ 634 (ਅਹੁਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ) ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਭਰਤੀ ਲਈ ਵਾਕ-ਇਨ ਇੰਟਰਵਿਊ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ। ਇਹ ਇੰਟਰਵਿਊ 9 ਅਤੇ 10 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ, ਪਰਿਵਾਰ ਕਲਿਆਣ ਭਵਨ, ਸੈਕਟਰ-34-ਏ, ਚੰਡੀਗੜ੍ਹ ਵਿਖੇ ਹੋਵੇਗੀ।

ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਿਹਤ ਵਿਭਾਗ ਦਾ ਚਾਰਜ ਸੰਭਾਲਿਆ ਹੈ, ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੇਂਡੂ ਖੇਤਰਾਂ ਵਿੱਚ ਡਾਕਟਰਾਂ ਵਿਸ਼ੇਸ਼ ਤੌਰ ‘ਤੇ ਮਾਹਿਰ ਡਾਕਟਰਾਂ ਦੀ ਘਾਟ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਦੇਖਭਾਲ ਸਹੂਲਤਾਂ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ। ਜੌੜਾਮਾਜਰਾ ਨੇ ਦੱਸਿਆ ਕਿ ਇਨ੍ਹਾਂ 634 ਅਸਾਮੀਆਂ ਵਿੱਚ ਵੱਖ-ਵੱਖ ਮਾਹਰ ਸ਼ਾਮਲ ਹਨ ਜਿਵੇਂ ਕਿ ਮੈਡੀਸਨ ਨਾਲ ਸਬੰਧਤ 103, ਜਨਰਲ ਸਰਜਰੀ 78, ਗਾਇਨੀਕੋਲੋਜੀ 100, ਪੀਡੀਆਟ੍ਰਿਕਸ 122, ਅਨੈਸਥੀਸੀਆ 75, ਆਰਥੋ 113, ਰੇਡਿਓਲੋਜੀ 31, ਈ.ਐਨ.ਟੀ. 16, ਅੱਖਾਂ ਦੇ ਮਾਹਰ 16, ਸਕਿੱਨ ਐਂਡ ਵੀ.ਡੀ. 24, ਮਨੋਰੋਗ ਮਾਹਰ 10, ਛਾਤੀ ਅਤੇ ਟੀ.ਬੀ. ਦੇ ਮਾਹਰ 6, ਪੈਥੋਲੋਜੀ 12, ਮਾਈਕਰੋਬਾਇਓਲੋਜੀ 5, ਕਮਿਊਨਿਟੀ ਮੈਡੀਸਨ 4, ਬੀ.ਟੀ.ਓ. 9 ਅਤੇ ਫੋਰੈਂਸਿਕ ਮੈਡੀਸਨ 12 ਸ਼ਾਮਲ ਹਨ।

ਸਪੈਸ਼ਲਿਟੀ ਅਨੁਸਾਰ ਬ੍ਰੇਕ-ਅੱਪ, ਐਪਲੀਕੇਸ਼ਨ ਫਾਰਮੈਟ ਅਤੇ ਹੋਰ ਵੇਰਵੇ https://nhm.punjab.gov.in/ ‘ਤੇ ਦੇਖੇ ਜਾ ਸਕਦੇ ਹਨ। ਉਮੀਦਵਾਰਾਂ ਨੂੰ 01.11.2022 ਤੱਕ https://nhm.punjab.gov.in/ ‘ਤੇ ਆਪਣਾ ਆਨਲਾਈਨ ਅਰਜ਼ੀ ਫਾਰਮ ਜਮ੍ਹਾਂ ਕਰਾਉਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਉਮੀਦਵਾਰ ਕਾਉਂਸਲਿੰਗ/ਇੰਟਰਵਿਊ ਸਮੇਂ ਡਾਇਰੈਕਟੋਰੇਟ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ, ਪਰਿਵਾਰ ਕਲਿਆਣ ਭਵਨ, ਸੈਕਟਰ-34/ਏ, ਚੰਡੀਗੜ੍ਹ ਵਿਖੇ ਆਪਣੇ ਸਾਰੇ ਦਸਤਾਵੇਜ਼ (ਸਵੈ ਤਸਦੀਕ) ਜਮ੍ਹਾਂ ਕਰਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...