September 23, 2026, 1:10 pm
----------- Advertisement -----------
HomeNewsBreaking Newsਵੜਿੰਗ ਨੇ ਜਾਖੜ ਦੇ ਕਾਂਗਰਸ ਪ੍ਰਤੀ ਗਲਤ ਵਿਚਾਰਾਂ 'ਤੇ ਦੁੱਖ ਪ੍ਰਗਟ ਕੀਤਾ

ਵੜਿੰਗ ਨੇ ਜਾਖੜ ਦੇ ਕਾਂਗਰਸ ਪ੍ਰਤੀ ਗਲਤ ਵਿਚਾਰਾਂ ‘ਤੇ ਦੁੱਖ ਪ੍ਰਗਟ ਕੀਤਾ

Published on

----------- Advertisement -----------

ਚੰਡੀਗੜ੍ਹ/ਉਦੈਪੁਰ, 15 ਮਈ 2022 – ਬੀਤੇ ਦਿਨ 14 ਮਈ ਨੂੰ ਸੁਨੀਲ ਜਾਖੜ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਅਤੇ ਪਾਰਟੀ ਦੀ ਲੀਡਰਸ਼ਿਪ ‘ਤੇ ਵੀ ਸਵਾਲ ਖੜ੍ਹੇ ਕੀਤੇ, ਜਿਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਨੀਲ ਜਾਖੜ ਦੀ ਪਾਰਟੀ ਅਤੇ ਇਸਦੀ ਲੀਡਰਸ਼ਿਪ ਪ੍ਰਤੀ ਗਲਤ ਅਤੇ ਗੈਰ-ਵਾਜਬ ਭੜਾਸ ਦੀ ਨਿਖੇਧੀ ਕੀਤੀ ਹੈ।

ਵੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਅਫ਼ਸੋਸਨਾਕ, ਗਲਤ ਕਿ ਜਾਖੜ ਸਾਹਿਬ ਲੋਕਾਂ ਵਿੱਚ ਜਾ ਕੇ ਉਸ ਪਾਰਟੀ ਵਿਰੁੱਧ ਅਜਿਹੇ ਭੱਦੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ, ਜਿਸਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਕੁਝ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿੰਨੀ ਵੱਡੀ, ਵਿਸ਼ਾਲ ਅਤੇ ਮਹਾਨ ਹੈ, ਜਿਸਦਾ ਪਤਾ ਜਾਖੜ ਸਹਿਬ ਤੋਂ ਬਿਹਤਰ ਹੋਰ ਕਿਸੇ ਨੂੰ ਨਹੀਂ ਹੋ ਸਕਦਾ।

ਵੜਿੰਗ ਨੇ ਕਿਹਾ ਕਿ ਪਾਰਟੀ ਨੇ ਜਾਖੜ ਨੂੰ ਸੰਸਦੀ ਅਤੇ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਗੁਰਦਾਸਪੁਰ ਤੋਂ ਜ਼ਿਮਨੀ ਚੋਣ ਅਤੇ ਲੋਕ ਸਭਾ ਚੋਣ ਲਈ ਮੈਦਾਨ ਵਿਚ ਉਤਾਰਿਆ ਗਿਆ, ਮੈਂਬਰ ਚੁਣਿਆ ਤੇ ਸੂਬਾ ਕਾਂਗਰਸ ਦਾ ਪ੍ਰਧਾਨ ਵੀ ਬਣਾਇਆ। ਸਿਰਫ਼ ਮੁੱਖ ਮੰਤਰੀ ਨਾ ਬਣਾਏ ਜਾਣ ਕਾਰਨ ਉਨ੍ਹਾਂ ਨੇ ਉਸੇ ਪਾਰਟੀ ਖ਼ਿਲਾਫ਼ ਆਤਮਘਾਤੀ ਹਮਲਾ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...