November 19, 2026, 8:23 am
----------- Advertisement -----------
HomeNewsBreaking News10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਵੱਲੋਂ ਗ੍ਰਿਫਤਾਰ

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 5 ਜਨਵਰੀ 2024 (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਔਨਲਾਈਨ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ 07.11.2023 ਨੂੰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਦਫ਼ਤਰ ਤੋਂ ਨਿਊ ਜਨਤਾ ਨਗਰ, ਲੁਧਿਆਣਾ ਸਥਿਤ ਆਪਣੇ ਪਲਾਟ ਦੀ ਰਜਿਸਟਰੀ ਦਰਜ ਕਰਵਾਈ ਸੀ। ਉਪਰੋਕਤ ਡੀਡ ਰਾਈਟਰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਮੁਲਾਜ਼ਮਾਂ ਤੋਂ ਉਸਦਾ ਇਹ ਕੰਮ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ। ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਜਸਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਔਨਲਾਈਨ ਸ਼ਿਕਾਇਤ ਆਡੀਓ ਸਬੂਤਾਂ ਸਮੇਤ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਲਾਟ ਦੀ ਵਿਕਰੀ ਡੀਡ ਕਰਵਾਉਣ ਬਦਲੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਬ ਰਜਿਸਟਰਾਰ (ਕੇਂਦਰੀ) ਲੁਧਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...