October 15, 2026, 5:32 pm
----------- Advertisement -----------
HomeNewsBreaking Newsਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਭਲਕੇ ਤੋਂ ਦੋ ਦਿਨ ਹੋਵੇਗੀ ਪੰਜਾਬ 'ਚ...

ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਭਲਕੇ ਤੋਂ ਦੋ ਦਿਨ ਹੋਵੇਗੀ ਪੰਜਾਬ ‘ਚ ਬਾਰਿਸ਼

Published on

----------- Advertisement -----------

ਚੰਡੀਗੜ੍ਹ, 21 ਜੁਲਾਈ 2024 – ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਗਿਆ ਹੈ। ਘੱਟ ਮੀਂਹ ਪੈਣ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ।

ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਸਭ ਤੋਂ ਵੱਧ ਮੀਂਹ ਨਵਾਂਸ਼ਹਿਰ ਅਤੇ ਲੁਧਿਆਣਾ ਦੇ ਖੰਨਾ ਵਿੱਚ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲਿਆਂ ‘ਚ ਮੀਂਹ ਦਾ ਅਲਰਟ ਹੋਵੇਗਾ।

ਮੌਸਮ ਵਿਭਾਗ ਅਨੁਸਾਰ ਜੇਕਰ ਜੁਲਾਈ ਦੇ ਵੀਹ ਦਿਨਾਂ ਦੀ ਗੱਲ ਕਰੀਏ ਤਾਂ ਪਠਾਨਕੋਟ, ਸੰਗਰੂਰ ਅਤੇ ਤਰਨਤਾਰਨ ਵਿੱਚ ਆਮ ਬਾਰਿਸ਼ ਹੋਈ ਹੈ। 12 ਜ਼ਿਲ੍ਹਿਆਂ ਵਿੱਚ 20 ਮਿਲੀਮੀਟਰ ਤੋਂ 59 ਮਿਲੀਮੀਟਰ ਤੱਕ ਘੱਟ ਮੀਂਹ ਪਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਰਨਾਲਾ, ਲੁਧਿਆਣਾ, ਜਲੰਧਰ, ਪਟਿਆਲਾ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਜਦੋਂਕਿ ਫ਼ਿਰੋਜ਼ਪੁਰ, ਬਠਿੰਡਾ, ਐਸ.ਬੀ.ਐਸ.ਨਗਰ, ਰੂਪਨਗਰ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਬਹੁਤ ਘੱਟ ਮੀਂਹ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...